ਪੁਲਸ ਨੇ ਨਾਜਾਇਜ਼ ਸ਼ਰਾਬ ਸਣੇ 8 ਨੂੰ ਕੀਤਾ ਕਾਬੂ

Thursday, Jun 28, 2018 - 02:19 AM (IST)

ਪੁਲਸ ਨੇ ਨਾਜਾਇਜ਼ ਸ਼ਰਾਬ ਸਣੇ 8 ਨੂੰ ਕੀਤਾ ਕਾਬੂ

ਸੰਗਤ ਮੰਡੀ(ਮਨਜੀਤ, ਜ. ਬ.)-ਥਾਣਾ ਸੰਗਤ ਦੀ ਪੁਲਸ ਵੱਲੋਂ ਪਿੰਡ ਕੁਟੀ ਕਿਸ਼ਨਪੁਰਾ ਵਿਖੇ ਦੋ ਕਾਰ ਸਵਾਰਾਂ ਨੂੰ ਹਰਿਆਣਾ ਮਾਰਕਾ ਦੇਸ਼ੀ ਸ਼ਰਾਬ ਦੀਆਂ 288 ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ। ਹੌਲਦਾਰ ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਸ਼ਤ ਦੌਰਾਨ ਜਦ ਉਹ ਉਕਤ ਪਿੰਡ ਨਜ਼ਦੀਕ ਪਹੁੰਚੇ ਤਾਂ ਡੱਬਵਾਲੀ ਪਾਸਿਓਂ ਪੰਜਾਬ ਨੰਬਰੀ ਇਕ ਵਰਨਾ ਕਾਰ ਸ਼ੱਕੀ ਹਲਾਤਾਂ ’ਚ ਆ ਰਹੀ ਸੀ। ਪੁਲਸ ਪਾਰਟੀ ਵੱਲੋਂ ਜਦ ਉਕਤ ਕਾਰ ਸਵਾਰ ਵਿਅਕਤੀਆਂ ਨੂੰ ਰੋਕ ਕੇ ਕਾਰ ਦੀ ਤਲਾਸ਼ੀ ਲਈ ਤਾਂ ਕਾਰ ’ਚੋਂ ਹਰਿਆਣਾ ਮਾਰਕਾ ਦੇਸ਼ੀ ਸ਼ਰਾਬ ਦੀਆਂ 288 ਬੋਤਲਾਂ ਬਰਾਮਦ ਹੋਈਆਂ। ਫਡ਼੍ਹੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਘੋਲੀਆ ਕਲਾਂ (ਮੋਗਾ) ਅਤੇ ਹਰਵਿੰਦਰ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਕੌਰ ਸਿੰਘ ਵਾਲਾ ਦੇ ਤੌਰ ’ਤੇ ਕੀਤੀ ਗਈ। ਪੁਲਸ ਵੱਲੋਂ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਵਾਲਾਤ ’ਚ ਬੰਦ ਕਰ ਦਿੱਤਾ ਗਿਆ।  ਇਸੇ ਤਰ੍ਹਾਂ ਥਾਣਾ ਸੰਗਤ ਦੀ ਪੁਲਸ ਵੱਲੋਂ ਪਿੰਡ ਜੈ ਸਿੰਘ ਵਾਲਾ ਵਿਖੇ ਪਿੰਡ ਦੇ ਹੀ ਇਕ ਵਿਅਕਤੀ ਨੂੰ 5 ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ। ਹੌਲਦਾਰ ਨਿਰਮਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਸ਼ਤ ਦੌਰਾਨ ਪੁਲਸ ਪਾਰਟੀ ਜਦ ਉਕਤ ਪਿੰਡ ਨਜ਼ਦੀਕ ਪਹੁੰਚੀ ਤਾਂ ਪਿੰਡ ਦਾ ਹੀ ਇਕ ਵਿਅਕਤੀ ਸ਼ੱਕੀ ਹਲਾਤਾਂ ’ਚ ਆ ਰਿਹਾ ਸੀ। ਪੁਲਸ ਪਾਰਟੀ ਵੱਲੋਂ ਜਦ ਉਕਤ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 5 ਲੀਟਰ ਸ਼ਰਾਬ ਬਰਾਮਦ ਹੋਈ। ਫਡ਼੍ਹੇ ਗਏ ਵਿਅਕਤੀ ਦੀ ਪਛਾਣ ਸ਼ੰਕਰ ਸਿੰਘ ਪੁੱਤਰ ਰੰਗੀ ਸਿੰਘ ਵਜੋਂ ਹੋਈ। ਪੁਲਸ ਵੱਲੋਂ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਬਰਜਮਾਨਤ ਰਿਹਾਅ ਕਰ ਦਿੱਤਾ ਗਿਆ।  ਇਸੇ ਤਰ੍ਹਾਂ  ਜ਼ਿਲਾ ਪੁਲਸ ਬੋਹਾ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 5 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 487 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਹੈ। ਥਾਣਾ ਮੁਖੀ ਇੰਸਪੈਕਟਰ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਬੋਹਾ ਪੁਲਸ ਨੇ ਜਸਵੀਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮਾਨਸਾ ਤੋਂ 10 ਬੋਤਲਾਂ ਸ਼ਰਾਬ ਠੇਕਾ ਦੇਸੀ, ਸਿੰਦਰਪਾਲ ਸਿੰਘ ਪੁੱਤਰ ਲੱਧਾ ਸਿੰਘ ਵਾਸੀ ਸੈਦੇਵਾਲਾ ਤੋਂ 9 ਬੋਤਲਾਂ ਸ਼ਰਾਬ ਠੇਕਾ ਦੇਸੀ, ਭੋਲਾ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਮਾਨਸਾ ਨੂੰ 24 ਬੋਤਲਾਂ ਸਰਾਬ ਠੇਕਾ ਦੇਸੀ, ਬਲਦੇਵ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਤਾਲਬਵਾਲਾ ਨੂੰ 84 ਬੋਤਲਾਂ ਸ਼ਰਾਬ ਠੇਕਾ ਦੇਸੀ ਅਤੇ ਸਿਮਰਜੀਤ ਸਿੰਘ ਉਰਫ ਭੋਲਾ ਪੁੱਤਰ ਬਲਵਿੰਦਰ ਸਿੰਘ ਵਾਸੀ ਬੁਢਲਾਡਾ ਨੂੰ 360 ਬੋਤਲਾਂ ਸ਼ਰਾਬ ਠੇਕਾ ਦੇਸੀ ਸਮੇਤ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News