ਪੁਲਸ ਨੇ ਸ਼ਰਾਬ ਅਤੇ ਲਾਹਣ ਸਮੇਤ 5 ਨੂੰ ਕੀਤਾ ਕਾਬੂ
Wednesday, Jul 04, 2018 - 02:57 AM (IST)

ਮਾਨਸਾ(ਜੱਸਲ)-ਵੱਖ-ਵੱਖ ਥਾਣਿਆਂ ਦੀ ਪੁਲਸ ਨੇ 5 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਨਸ਼ੇ ਵਾਲੇ ਪਦਾਰਥ ਬਰਾਮਦ ਕੀਤੇ ਹਨ। ®ਜਾਣਕਾਰੀ ਅਨੁਸਾਰ ਥਾਣਾ ਸਦਰ ਮਾਨਸਾ ਦੀ ਪੁਲਸ ਨੇ ਪਿੰਡ ਨੰਗਲ ਕਲਾਂ ਤੋਂ ਨਿਰਮਲ ਸਿੰਘ ਵਾਸੀ ਨੰਗਲ ਕਲਾਂ ਨੂੰ ਕਾਬੂ ਕਰਕੇ ਉਸ ਕੋਲੋਂ 23 ਬੋਤਲਾਂ ਹਰਿਆਣਾ ਮਾਅਰਕਾ ਸ਼ਰਾਬ, ਪਿੰਡ ਦੂਲੋਵਾਲ ਤੋਂ ਇੰਦਰਜੀਤ ਸਿੰਘ ਵਾਸੀ ਨੰਗਲ ਕਲਾਂ ਨੂੰ ਕਾਬੂ ਕਰਕੇ ਉਸ ਕੋਲੋਂ 11 ਬੋਤਲਾਂ ਸ਼ਰਾਬ ਫਡ਼ੀ ਹੈ। ਇਸ ਤੋਂ ਇਲਾਵਾ ਬਰੇਟਾ ਪੁਲਸ ਨੇ ਪ੍ਰਿਥੀ ਸਿੰਘ ਵਾਸੀ ਬਰੇਟਾ ਨੂੰ ਕਾਬੂ ਕਰਕੇ ਉਸ ਕੋਲੋਂ 12 ਬੋਤਲਾਂ ਸ਼ਰਾਬ ਫਡ਼ੀ ਹੈ। ਇਸੇ ਤਰ੍ਹਾਂ ਜੌਡ਼ਕੀਆਂ ਪੁਲਸ ਨੇ ਪਿੰਡ ਉਲਕ ਤੋਂ ਨੇਕ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂ 15 ਲੀਟਰ ਲਾਹਣ ਬਰਾਮਦ ਕਰਕੇ ਉਕਤ ਸਾਰਿਆਂ ਦੇ ਖਿਲਾਫ਼ ਸਬੰਧਤ ਥਾਣਿਆ ’ਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸੰਗਤ ਦੀ ਪੁਲਸ ਵੱਲੋਂ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪੈਂਦੇ ਪਿੰਡ ਜੱਸੀ ਬਾਗਵਾਲੀ ਵਿਖੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਹਰਿਆਣਾ ਮਾਰਕਾ ਦੇਸ਼ੀ ਸ਼ਰਾਬ ਦੀਆਂ 24 ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਮੱਘਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਸ਼ਤ ਦੌਰਾਨ ਪੁਲਸ ਪਾਰਟੀ ਜਦ ਉਕਤ ਸਥਾਨ ’ਤੇ ਪਹੁੰਚੀ ਤਾਂ ਡੱਬਵਾਲੀ ਵਾਲੇ ਪਾਸਿਓਂ ਇਕ ਸ਼ੱਕੀ ਹਲਾਤਾਂ ’ਚ ਹਰਿਆਣਾ ਨੰਬਰੀ ਮੋਟਰਸਾਈਕਲ ਸਵਾਰ ਆ ਰਿਹਾ ਸੀ। ਪੁਲਸ ਪਾਰਟੀ ਵੱਲੋਂ ਜਦ ਉਕਤ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਮੋਟਰਸਾਈਕਲ ਦੇ ਬੈਗ ’ਚੋਂ ਹਰਿਆਣਾ ਮਾਰਕਾ ਦੇਸ਼ੀ ਸ਼ਰਾਬ ਦੀਆਂ 24 ਬੋਤਲਾਂ ਬਰਾਮਦ ਹੋਈਆਂ। ਫਡ਼੍ਹੇ ਗਏ ਵਿਅਕਤੀ ਦੀ ਪਛਾਣ ਟੀਟੂ ਪੁੱਤਰ ਵਿਜੇ ਕੁਮਾਰ ਵਾਸੀ ਡੱਬਵਾਲੀ ਦੇ ਤੌਰ ’ਤੇ ਹੋਈ ਹੈ। ਪੁਲਸ ਵੱਲੋਂ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਹਵਾਲਾਤ ’ਚ ਬੰਦ ਕਰ ਦਿੱਤਾ ਗਿਆ।