ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 1 ਗ੍ਰਿਫਤਾਰ

Thursday, Jul 05, 2018 - 01:31 AM (IST)

ਫ਼ਿਰੋਜ਼ਪੁਰ(ਕੁਮਾਰ, ਮਲਹੋਤਰਾ)-ਗੁਪਤ ਸੂਚਨਾ ਦੇ ਅਧਾਰ ’ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਹਾਊਸਿੰਗ ਬੋਰਡ ਕਲੋਨੀ ਫਿਰੋਜ਼ਪੁਰ ਸ਼ਹਿਰ ’ਚ ਰੇਡ ਕਰਦੇ ਹੋਏ ਇਕ ਦੇਹ ਵਪਾਰ ਦੇ ਟਿਕਾਣੇ ਦਾ ਪਰਦਾਫਾਸ਼ ਕੀਤਾ ਹੈ,ਤੇ ਦੋ ਅੌਰਤਾਂ ਸਮੇਤ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਏ.ਐਸ.ਆਈ. ਮੇਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ, ਕਿ   ਦੋਸ਼ੀ ਅੌਰਤ ਪੈਸਿਆਂ ਦੇ ਲਾਲਚ ਵਿਚ ਬਾਹਰੋਂ ਅੌਰਤਾਂ ਤੇ ਆਦਮੀਆ ਨੂੰ ਆਪਣੇ ਘਰ ਬੁਲਾ ਕੇ ਦੇਹ ਵਪਾਰ ਦਾ ਅੱਡਾ ਚਲਾਉਂਦੀ ਹੈ ਅਤੇ ਪੁਲਸ ਨੇ ਤੁਰੰਤ ਛਾਪਾਮਾਰੀ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਵੱਲੋ ਉਸ ਖਿਲਾਫ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
 


Related News