ਨਸ਼ੇ ਵਾਲੇ ਪਦਾਰਥਾਂ ਸਣੇ ਕਈ ਗ੍ਰਿਫਤਾਰ, 1 ਫਰਾਰ

07/17/2018 12:50:19 AM

ਫਿਰੋਜ਼ਪੁਰ(ਕੁਮਾਰ, ਮਲਹੋਤਰਾ, ਆਵਲਾ)–ਐੱਸ. ਐੱਸ. ਪੀ. ਫਿਰੋਜ਼ਪੁਰ  ਪ੍ਰੀਤਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਗਸ਼ਤ ਦੌਰਾਨ 6 ਲੋਕਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਤੋਂ 2880 ਨਸ਼ੇ ਵਾਲੀਆਂ ਗੋਲੀਆਂ,  2 ਟੀਕੇ ਤੇ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਤੇ ਇਸ ਬਾਬਤ ਪੁਲਸ ਨੇ ਦੋਸ਼ੀਆਂ ਦੇ ਖਿਲਾਫ ਥਾਣਾ ਲੱਖੋ ਕੇ ਬਹਿਰਾਮ, ਥਾਣਾ ਸਦਰ ਫਿਰੋਜ਼ਪੁਰ ਤੇ ਥਾਣਾ ਆਰਿਫ ਕੇ ਵਿਚ ਮਾਮਲੇ ਦਰਜ ਕੀਤੇ ਹਨ।  ®ਜਾਣਕਾਰੀ ਦਿੰਦਿਅਾਂ ਥਾਣਾ ਲੱਖੋ ਕੇ ਬਹਿਰਾਮ ਦੇ ਸਹਾਇਕ ਇੰਸਪੈਕਟਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਪਿੰਡ ਝੋਕ ਮੋਹਡ਼ੇ ਦੇ ਨਜ਼ਦੀਕ ਗਸ਼ਤ ਕਰਦੇ ਪੁਲਸ ਨੇ ਪੂਰਨ ਸਿੰਘ ਨੂੰ 200 ਨਸ਼ੇ ਵਾਲੀਆਂ ਗੋਲੀਆਂ ਤੇ  2 ਟੀਕੇ  ਬਰਾਮਦ ਕੀਤੇ ਹਨ।  ਦੂਸਰੇ ਪਾਸੇ ਸੀ. ਆਈ. ਏ. ਸਟਾਫ ਦੇ ਏ. ਐੱਸ. ਆਈ. ਓਮ ਪ੍ਰਕਾਸ਼ ਨੇ ਪੁਲਸ ਪਾਰਟੀ ਨਾਲ ਗਸ਼ਤ ਕਰਦੇ ਹੋਏ ਕਿਲੇ ਵਾਲਾ ਮੋਡ਼ ਦੇ ਕੋਲ ਸ਼ਿੰਦਰ, ਵਿੱਕੀ, ਹਰਮੀਤ ਸਿੰਘ ਤੇ ਮੰਗਲ ਸਿੰਘ ਉਰਫ ਮੰਗੀ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ 70 ਗ੍ਰਾਮ ਹੈਰੋਇਨ ਅਤੇ 2290 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਜਦਕਿ ਇਸ ਕਾਰਵਾਈ ਦੌਰਾਨ ਇਕ ਸੰਦੀਪ ਉਰਫ ਬਿੱਲਾ ਨਾਮੀ ਵਿਅਕਤੀ ਫਰਾਰ ਹੋ ਗਿਆ ਹੈ।  ®ਥਾਣਾ ਆਰਿਫ ਕੇ ਸਹਾਇਕ ਇੰਸਪੈਕਟਰ ਮਹੇਸ਼ ਸਿੰਘ ਨੇ ਦੱਸਿਆ ਕਿ ਪਿੰਡ ਬਾਘੇਵਾਲਾ ਦੇ ਏਰੀਆ ਵਿਚ ਪੁਲਸ ਨੇ ਗਸ਼ਤ ਦੌਰਾਨ ਸੁਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸ  ਕੋਲੋਂ 390 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਸਦਰ ਦੀ ਪੁਲਸ ਨੇ ਢਾਣੀ ਅਮਰਪੁਰਾ ਵਿਚ ਇਕ ਅੌਰਤ ਨੂੰ 470 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ।  ਪ੍ਰਾਪਤ ਜਾਣਕਾਰੀ ਮੁਤਾਬਕ ਏ. ਐੱਸ. ਆਈ. ਹਰਬੰਸ ਲਾਲ ਸੀ. ਆਈ. ਏ. ਸਟਾਫ ਫਾਜ਼ਿਲਕਾ 15 ਜੁਲਾਈ 2018 ਨੂੰ ਸ਼ਾਮ  5 ਵਜੇ ਜਦੋਂ ਪੁਲਸ ਪਾਰਟੀ  ਨਾਲ ਗਸ਼ਤ ਕਰਦੇ ਹੋਏ ਢਾਣੀ ਅਮਰਪੁਰਾ ਦੇ ਨੇਡ਼ੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਅੌਰਤ ਪਾਸ਼ੋ ਬਾਈ ਵਾਸੀ ਢਾਣੀ ਅਮਰਪੁਰਾ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ  ਤਾਂ ਉਸ  ਕੋਲੋਂ  ਉਕਤ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਉਕਤ ਅੌਰਤ ਨੂੰ ਗ੍ਰਿਫ਼ਤਾਰ ਕਰ ਕੇ ਉਸ  ਖਿਲਾਫ ਮਾਮਲਾ ਦਰਜ ਕਰ ਲਿਆ ਹੈ।