ਨਸ਼ੇ ਵਾਲੀਅਾਂ ਗੋਲੀਆਂ ਸਮੇਤ 3 ਕਾਬੂ

07/18/2018 2:31:50 AM

ਸੰਗਤ  ਮੰਡੀ(ਮਨਜੀਤ)-ਥਾਣਾ ਸੰਗਤ ਦੀ ਪੁਲਸ ਵੱਲੋਂ ਪਿੰਡ ਫੁੱਲੋਂ ਮਿੱਠੀ ਵਿਖੇ  ਪਿੰਡ ਦੇ ਹੀ ਇਕ ਵਿਅਕਤੀ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਸਹਾਇਕ  ਥਾਣੇਦਾਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗਸ਼ਤ ਦੌਰਾਨ ਜਦ ਪੁਲਸ ਪਾਰਟੀ ਉਕਤ  ਪਿੰਡ ਨਜ਼ਦੀਕ ਪਹੁੰਚੀ ਤਾਂ ਪਿੰਡ ਦਾ ਹੀ ਇਕ ਵਿਅਕਤੀ ਪਿੰਡ ਵੱਲ ਨੂੰ ਸ਼ੱਕੀ ਹਲਾਤਾਂ ’ਚ ਆ  ਰਿਹਾ ਸੀ। ਪੁਲਸ ਪਾਰਟੀ ਵੱਲੋਂ ਜਦ ਉਕਤ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 450  ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ। ਫਡ਼੍ਹੇ ਗਏ ਵਿਅਕਤੀ ਦੀ ਪਛਾਣ ਬਿੰਦਰ ਸਿੰਘ ਵਜੋਂ  ਕੀਤੀ ਗਈ। ਪੁਲਸ ਵੱਲੋਂ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਹਵਾਲਾਤ ’ਚ  ਬੰਦ ਕਰ ਦਿੱਤਾ ਗਿਆ। ਇਸੇ ਤਰ੍ਹਾਂ ਬਠਿੰਡਾ-ਡੱਬਵਾਲੀ  ਰਾਸ਼ਟਰੀ ਮਾਰਗ ’ਤੇ ਪੈਂਦੇ ਪਿੰਡ ਜੱਸੀ ਬਾਗਵਾਲੀ ਵਿਖੇ 2 ਕਾਰ ਸਵਾਰ ਵਿਅਕਤੀਆਂ ਨੂੰ ਨਸ਼ੇ  ਦੀਆਂ 6 ਸ਼ੀਸ਼ੀਆਂ ਸਮੇਤ ਕਾਬੂ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਬਲਤੇਜ ਸਿੰਘ ਨੇ  ਜਾਣਕਾਰੀ ਦਿੰਦਿਆਂ ਦੱਸਿਆ ਕਿ ਗਸ਼ਤ ਦੌਰਾਨ ਜਦ ਪੁਲਸ ਪਾਰਟੀ ਉਕਤ ਪਿੰਡ ਨਜ਼ਦੀਕ ਪਹੁੰਚੇ  ਤਾਂ ਦੋ ਕਾਰ ਸਵਾਰ ਡੱਬਵਾਲੀ ਵਾਲੇ ਪਾਸਿਓਂ ਸ਼ੱਕੀ ਹਲਾਤਾਂ ’ਚ ਆ ਰਹੇ ਸਨ। ਪੁਲਸ ਪਾਰਟੀ  ਵੱਲੋਂ ਜਦ ਉਕਤ ਵਿਅਕਤੀਆਂ ਦੇ ਕਾਰ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਅੇਨੋਰੈਕਸ ਦੀਆਂ 6  ਸ਼ੀਸ਼ੀਆਂ ਬਰਾਮਦ ਹੋਈਆਂ। ਫਡ਼੍ਹੇ ਗਏ ਵਿਅਕਤੀਆਂ ਦੀ ਪਛਾਣ ਜਰਮਨਦੀਪ ਸਿੰਘ ਵਾਸੀ ਬਠਿੰਡਾ  ਅਤੇ ਭੁਪਿੰਦਰ ਸਿੰਘ ਵਾਸੀ ਚੁੱਘੇ ਖੁਰਦ ਵਜੋਂ ਹੋਈ। ਪੁਲਸ ਵਲੋਂ ਉਕਤ ਵਿਅਕਤੀਆਂ  ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਵਾਲਾਤ ’ਚ ਬੰਦ ਕਰ ਦਿੱਤਾ ਗਿਆ। 
 


Related News