ਨਸ਼ੇ ਵਾਲੀਅਾਂ ਗੋਲੀਆਂ ਬਾਰਮਦ,  4 ਕਾਬੂ

Saturday, Jul 28, 2018 - 03:59 AM (IST)

ਨਸ਼ੇ ਵਾਲੀਅਾਂ ਗੋਲੀਆਂ ਬਾਰਮਦ,  4 ਕਾਬੂ

ਸੰਗਤ ਮੰਡੀ(ਮਨਜੀਤ)-ਥਾਣਾ ਨੰਦਗਡ਼੍ਹ ਦੀ ਪੁਲਸ ਵੱਲੋਂ 2 ਵੱਖ-ਵੱਖ ਥਾਵਾਂ ਤੋਂ 3 ਵਿਅਕਤੀਆਂ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਪਹਿਲੀ ਸਫਲਤਾ ਦੌਰਾਨ ਸਹਾਇਕ ਥਾਣੇਦਾਰ ਭੱਲਾ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਜਦ ਉਹ ਬਠਿੰਡਾ-ਬਾਦਲ ਸਡ਼ਕ ’ਤੇ ਪੈਂਦੇ ਪਿੰਡ ਕਾਲਝਰਾਣੀ ਨਜ਼ਦੀਕ ਪਹੁੰਚੇ ਤਾਂ 2 ਵਿਅਕਤੀ ਸ਼ੱਕੀ ਹਾਲਤ ’ਚ ਬਾਦਲ ਵਾਲੇ ਪਾਸਿਓਂ ਆ ਰਹੇ ਸਨ, ਜਦ ਪੁਲਸ ਪਾਰਟੀ ਵੱਲੋਂ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ   ਗਈ ਤਾਂ ਉਨ੍ਹਾਂ ਕੋਲੋਂ ਨਸ਼ੇ ਦੀਆਂ 100 ਗੋਲੀਆਂ ਬਰਾਮਦ ਹੋਈਆਂ। ਫਡ਼ੇ ਗਏ ਵਿਅਕਤੀਆਂ ਦੀ ਪਛਾਣ ਗੁਰਮੇਲ ਸਿੰਘ ਪੁੱਤਰ ਧਰਮ ਸਿੰਘ ਵਾਸੀ ਬੰਬੀਹਾ ਅਤੇ ਬਿੰਦਰ ਸਿੰਘ ਪੁੱਤਰ ਕਟਾਰ ਸਿੰਘ ਵਜੋਂ ਹੋਈ। ਦੂਜੀ ਸਫਲਤਾ ਦੌਰਾਨ ਸਹਾਇਕ ਥਾਣੇਦਾਰ ਭੱਲਾ ਸਿੰਘ ਵੱਲੋਂ ਪਿੰਡ ਘੁੱਦਾ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੂੰ ਨਸ਼ੇ ਦੀਆਂ 20 ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਫਡ਼ੇ ਗਏ ਵਿਅਕਤੀ ਦੀ ਪਛਾਣ ਡਿਪਟੀ ਸਿੰਘ ਪੁੱਤਰ ਚੰਨਣ ਸਿੰਘ ਦੇ ਤੌਰ ’ਤੇ ਹੋਈ ਹੈ। ਪੁਲਸ ਵੱਲੋਂ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਹਵਾਲਾਤ ’ਚ ਬੰਦ ਕਰ ਦਿੱਤਾ ਗਿਆ। ਭੀਖੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਕਰਮਜੀਤ ਸਿੰਘ ਵਾਸੀ ਸਮਾਓ ਕੋਲੋਂ 150 ਗੋਲੀਆਂ ਅਲਪਰਾਜ਼ੋਲਮ ਤੇ 80 ਗੋਲੀਆਂ ਟਰਾਮਾਡੋਲ ਬਰਾਮਦ ਕਰ ਕੇ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
 


Related News