ਪੁਲਸ ਨੇ ਹੈਰੋਇਨ ਸਣੇ 3 ਨੂੰ ਕੀਤਾ ਕਾਬੂ

Sunday, Jul 29, 2018 - 12:10 AM (IST)

ਪੁਲਸ ਨੇ ਹੈਰੋਇਨ ਸਣੇ 3 ਨੂੰ ਕੀਤਾ ਕਾਬੂ

ਫਿਰੋਜ਼ਪੁਰ(ਕੁਮਾਰ)–ਸੀ. ਆਈ. ਏ. ਪੁਲਸ ਨੇ ਏ. ਐੱਸ. ਆਈ. ਸੁਖਪਾਲ ਸਿੰਘ ਦੀ ਅਗਵਾਈ ਹੇਠ 5 ਗ੍ਰਾਮ ਹੈਰੋਇਨ ਬਰਾਮਦ ਕਰਦੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ   ਸਬੰਧੀ ਜਾਣਕਾਰੀ ਦਿੰਦਿਅਾਂ ਏ. ਐੱਸ. ਆਈ. ਸੁਖਪਾਲ ਸਿੰਘ ਨੇ ਦੱਸਿਆ ਕਿ ਪਿੰਡ ਭੱਦਰੂ ਦੇ ਏਰੀਆ ’ਚ ਗਸ਼ਤ ਅਤੇ ਚੈਕਿੰਗ ਕਰਦੇ ਪੁਲਸ ਨੇ 2 ਵਿਅਕਤੀਆਂ ਨੂੰ ਕਾਬੂ ਕਰ ਕੇ ਜਦ ਉਨ੍ਹਾਂ ਦੀ ਤਲਾਸ਼ੀ ਕੀਤੀ ਤਾਂ ਉਨ੍ਹਾਂ ਤੋਂ ਉਕਤ ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫਡ਼ੇ ਗਏ ਵਿਅਕਤੀਆਂ ਨੇ ਪੁਲਸ ਨੂੰ ਆਪਣਾ ਨਾਂ ਗੁਰਸੇਵਕ ਸਿੰਘ ਤੇ ਰਮਨ ਕੁਮਾਰ ਦੱਸਿਆ ਹੈ, ਜਿਨ੍ਹਾਂ ਦੇ ਖਿਲਾਫ ਥਾਣਾ ਸਦਰ ਫਿਰੋਜ਼ਪੁਰ ’ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਥਾਣਾ ਮਮਦੋਟ ਦੀ ਪੁਲਸ ਨੇ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 15 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।  ®ਜਾਣਕਾਰੀ ਦਿੰਦਿਅਾਂ ਥਾਣਾ ਮੁਖੀ ਐੱਸ. ਐੱਸ. ਓ. ਰਣਜੀਤ ਸਿੰਘ ਨੇ ਦੱਸਿਆ ਹੈ ਕਿ ਏ. ਐੱਸ. ਆਈ. ਸੁਖਦਰਸ਼ਨ ਕੁਮਾਰ ਦੀ ਅਗਵਾਈ ਹੇਠ ਪਿੰਡ ਜੋਧਪੁਰ ਦੇ ਬੱਸ ਅੱਡੇ ਉੱਪਰ ਸ਼ੱਕੀ ਪੁਰਸ਼ਾਂ ਦੀ ਭਾਲ ਸਬੰਧੀ ਨਾਕੇਬੰਦੀ ਕੀਤੀ ਹੋਈ ਸੀ ਕਿ ਫਿਰੋਜ਼ਪੁਰ ਦਿਸ਼ਾ ਤੋਂ ਪੈਦਲ ਆਉਂਦਾ ਇਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ, ਜੋ ਪੁਲਸ ਨੂੰ ਵੇਖ ਕੇ ਘਬਰਾ ਗਿਆ। ਸ਼ੱਕ ਦੇ ਅਧਾਰ ’ਤੇ ਤਲਾਸ਼ੀ ਦੌਰਾਨ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਲਖਨ ਪੁੱਤਰ ਰੂਪ ਲਾਲ ਵਾਸੀ ਆਵਾ ਬਸਤੀ ਫਿਰੋਜ਼ਪੁਰ ਵਜੋਂ ਕੀਤੀ ਗਈ, ਜਿਸ ਦੇ ਖਿਲਾਫ ਮੁਕੱਦਮਾ ਦਰਜ਼ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 
 


Related News