ਨਾਜਾਇਜ਼ ਸ਼ਰਾਬ ਸਣੇ ਕਈ ਗ੍ਰਿਫਤਾਰ, 4 ਫਰਾਰ
Tuesday, Jul 31, 2018 - 12:58 AM (IST)

ਫ਼ਿਰੋਜ਼ਪੁਰ(ਕੁਮਾਰ)–ਥਾਣਾ ਕੁਲਗਡ਼੍ਹੀ ਦੀ ਪੁਲਸ ਨੇ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਦੇ ਇਕ ਵਿਅਕਤੀ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਅਾਂ ਹੌਲਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਪਿੰਡ ਸਤੀਏ ਵਾਲਾ ਦੇ ਏਰੀਆ ’ਚ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਉਕਤ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਕਥਿਤ ਦੋਸ਼ੀ ਸੁਰਿੰਦਰ ਸਿੰਘ ਉਰਫ ਸ਼ਿੰਦਾ ਪੁਲਸ ਨੂੰ ਦੇਖਦੇ ਹੀ ਫਰਾਰ ਹੋ ਗਿਆ, ਜਿਸਨੂੰ ਗ੍ਰਿਫਤਾਰ ਕਰਨ ਲੲੀ ਪੁਲਸ ਵੱਲੋਂ ਛਾਪਾਮਾਰੀ ਕੀਤੀ ਜਾ ਰਹੀ ਹੈ।ਥਾਣਾ ਬਹਾਵਵਾਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ 25 ਪੇਟੀਅਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਦੇ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਥਾਣਾ ਬਹਾਵਵਾਲਾ ਦੇ ਸਹਾਇਕ ਸਬ ਇੰਸਪੈਕਟਰ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਹ ਬੀਤੇ ਦਿਨੀਂ ਪੁਲਸ ਪਾਰਟੀ ਸਣੇ ਪਿੰਡ ਖੈਰਪੁਰ ਦੇ ਨੇਡ਼ੇ ਗਸ਼ਤ ਕਰ ਰਹੇ ਸਨ ਕਿ ਉਲਟ ਦਿਸ਼ਾ ਤੋਂ ਆ ਰਹੀ ਇਕ ਕਾਰ ਚਾਲਕ ਨੂੰ ਰੋਕ ਕੇ ਜਦ ਕਾਰ ਦੀ ਤਲਾਸ਼ੀ ਲਈ ਤਾਂ ਉਸ ’ਚੋਂ 25 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਕਾਰ ਸਵਾਰ ਸਾਰਜ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਪਿੰਡ ਕਟਿਆਂਵਾਲੀ ਥਾਣਾ ਕਬਰਵਾਲਾ ਅਤੇ ਸੁਖਮੰਦਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਅਬੋਹਰ ਨੂੰ ਗ੍ਰਿਫਤਾਰ ਕਰ ਲਿਆ। ਨਗਰ ਥਾਣਾ ਨੰਬਰ 2 ਦੀ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਨਾਕਾਬੰਦੀ ਦੌਰਾਨ 19 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ 3 ਲੋਕ ਫਰਾਰ ਹੋਣ ’ਚ ਕਾਮਯਾਬ ਹੋ ਗਏ। ਸਾਰੇ ਮੁਲਜ਼ਮਾਂ ਖਿਲਾਫ ਪੁਲਸ ਨੇ ਮਾਮਲੇ ਦਰਜ ਕਰ ਲਏ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਥਾਣਾ ਨੰਬਰ 2 ਦੇ ਸਹਾਇਕ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨੀਂ ਪੁਲਸ ਪਾਰਟੀ ਸਣੇ ਹਨੂਮਾਨਗਡ਼੍ਹ ਰੋਡ ਦੇ ਬਾਈਪਾਸ ’ਤੇ ਗਸ਼ਤ ਕਰ ਰਹੇ ਸਨ ਕਿ ਉਲਟ ਦਿਸ਼ਾ ਤੋਂ ਆ ਰਹੀ ਇਕ ਇੰਡੀਕਾ ਕਾਰ ਚਾਲਕ ਨੂੰ ਰੋਕ ਕੇ ਕਾਰ ਦੀ ਤਲਾਸ਼ੀ ਲਈ ਤਾਂ ਕਾਰ ’ਚੋਂ 15 ਪੇਟੀਆਂ ਨਾਜਾਇਜ਼ ਸ਼ਰਾਬ ਦੀਅਾਂ ਬਰਾਮਦ ਹੋਈਅਾਂ। ਪੁਲਸ ਨੇ ਕਾਰ ਸਵਾਰ ਬੱਗਾ ਸਿੰਘ ਪੁੱਤਰ ਕੁਲਵੰਤ ਸਿੰਘ ਅਤੇ ਮਨਜੀਤ ਸਿੰਘ ਪੁੱਤਰ ਬੂਡ਼ ਸਿੰਘ ਵਾਸੀਆਨ ਕੰਧਵਾਲਾ ਰੋਡ ਨੂੰ ਗ੍ਰਿਫਤਾਰ ਕਰ ਲਿਆ, ਜਦਕਿ ਉਨ੍ਹਾਂ ਦਾ ਸਾਥੀ ਗੋਰਾ ਵਾਸੀ ਸੰਤ ਨਗਰੀ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।ਇਸੇ ਤਰ੍ਹਾਂ ਇਕ ਹੋਰ ਮਾਮਲੇ ’ਚ ਨਗਰ ਥਾਣਾ ਨੰਬਰ 2 ਦੇ ਸਹਾਇਕ ਸਬ-ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਬੀਤੀ ਰਾਤ ਪੁਲਸ ਪਾਰਟੀ ਸਣੇ ਸ਼੍ਰੀ ਗੰਗਾਨਗਰ ਰੋਡ ਵਿਖੇ ਮਹਿਰਾਣਾ ਪ੍ਰਤਾਪ ਮਾਰਕੀਟ ਦੇ ਨੇਡ਼ੇ ਗਸ਼ਤ ਕਰ ਰਹੇ ਸਨ। ਉਨ੍ਹਾਂ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਨਵੀਂ ਆਬਾਦੀ ਵਾਸੀ ਦੀਪਕ ਕੁਮਾਰ ਪੁੱਤਰ ਰਾਮਪਾਲ ਅਤੇ ਆਸ ਰਾਣੀ ਪਤਨੀ ਰਾਮਪਾਲ ਨਾਜਾਇਜ਼ ਸ਼ਰਾਬ ਦਾ ਕੰਮ ਕਰਦੇ ਹਨ। ਜੇਕਰ ਹੁਣੇ ਉਨ੍ਹਾਂ ਦੇ ਘਰ ਛਾਪਾ ਮਾਰਿਆ ਜਾਵੇ ਤਾਂ ਉਥੋਂ ਸ਼ਰਾਬ ਬਰਾਮਦ ਕੀਤੀ ਜਾ ਸਕਦੀ ਹੈ। ਪੁਲਸ ਨੇ ਮੁਖਬਰ ਦੀ ਪੱਕੀ ਸੂਚਨਾ ’ਤੇ ਦੱਸੇ ਪਤੇ ’ਤੇ ਛਾਪਾ ਮਾਰਿਆ ਤਾਂ ਉਥੋਂ 4 ਪੇਟੀਆਂ ਨਾਜਾਇਜ਼ ਸ਼ਰਾਬ ਦੀਅਾਂ ਬਰਾਮਦ ਹੋਈਆਂ, ਜਦਕਿ ਦੋਵੇਂ ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋਣ ’ਚ ਕਾਮਯਾਬ ਹੋ ਗਏ।