20 ਕਿਲੋ ਚੂਰਾ-ਪੋਸਤ ਸਮੇਤ 1 ਗ੍ਰਿਫਤਾਰ
Tuesday, Jul 31, 2018 - 02:43 AM (IST)

ਬਠਿੰਡਾ(ਸੁਖਵਿੰਦਰ)-ਕੈਂਟ ਪੁਲਸ ਨੇ ਪਿੰਡ ਬੀਬੀਵਾਲਾ ਤੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਵੱਡੀ ਮਾਤਰਾ ’ਚ ਚੂਰਾ-ਪੋਸਤ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਇਹ ਵਿਅਕਤੀ ਬਾਹਰਲੇ ਸੂਬਿਆਂ ਤੋਂ ਚੂਰਾ-ਪੋਸਤ ਲਿਆ ਕੇ ਜ਼ਿਲੇ ਦੇ ਪਿੰਡਾਂ ਵਿਚ ਸਪਲਾਈ ਕਰਦਾ ਹੈ। ਸਹਾਇਕ ਥਾਣੇਦਾਰ ਗੁਰਦਰਸ਼ਨ ਸਿੰਘ ਵੱਲੋਂ ਬੀਬੀਵਾਲਾ ਚੌਕ ਨੇੜੇ ਨਾਕੇਬੰਦੀ ਕੀਤੀ ਗਈ। ਇਸ ਦੌਰਾਨ ਪੁਲਸ ਨੇ ਮੋਟਰਸਾਈਕਲ ਸਵਾਰ ਪਾਲ ਸਿੰਘ ਵਾਸੀ ਗੋਬਿੰਦਪੁਰਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 20 ਕਿਲੋ ਚੂਰਾ-ਪੋਸਤ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।