ਨਸ਼ੇ ਵਾਲੀਅਾਂ 890 ਗੋੋਲੀਆਂ ਬਰਾਮਦ, 2 ਗ੍ਰਿਫਤਾਰ

07/31/2018 3:05:02 AM

ਮਾਨਸਾ(ਮਿੱਤਲ)-ਜ਼ਿਲਾ ਪੁਲਸ ਨੇ 2 ਵੱਖ-ਵੱਖ ਮਾਮਲਿਆਂ ’ਚ 890 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਜ਼ਿਲਾ ਪੁਲਸ ਮੁਖੀ ਮਨਧੀਰ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਪ੍ਰਿਤਪਾਲ ਸਿੰਘ ਮੁੱਖ ਅਫਸਰ ਥਾਣਾ ਸਿਟੀ-2 ਮਾਨਸਾ ਸਮੇਤ ਪੁਲਸ ਪਾਰਟੀ ਵੱਲੋਂ ਗਸ਼ਤ ਦੌਰਾਨ ਗੁਰਸੇਵਕ ਸਿੰਘ ਉਰਫ ਸੇਵਕ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਘਰਾਂਗਣਾ ਨੂੰ ਕਾਬੂ ਕਰ ਕੇ ਉਸ ਕੋਲੋਂ 790 ਨਸ਼ੇ ਦੀਆਂ ਗੋਲੀਆਂ ਅਤੇ ਕੁਲਦੀਪ ਕੁਮਾਰ ਉਰਫ ਕਾਕਾ ਪੁੱਤਰ ਲਛਮਣ ਦਾਸ ਵਾਸੀ ਮਾਨਸਾ ਨੂੰ ਕਾਬੂ ਕਰ ਕੇ ਉਸ ਪਾਸੋੋਂ 100 ਨਸ਼ੇ ਦੀਆਂ ਗੋਲੀਆਂ ਬਰਾਮਦ ਕਰ ਕੇ ਮਾਮਲਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
 


Related News