ਪੁਲਸ ਨੇ ਨਾਜਾਇਜ਼ ਸ਼ਰਾਬ ਸਣੇ 3 ਨੂੰ ਕੀਤਾ ਕਾਬੂ

Thursday, Aug 02, 2018 - 02:11 AM (IST)

ਪੁਲਸ ਨੇ ਨਾਜਾਇਜ਼ ਸ਼ਰਾਬ ਸਣੇ 3 ਨੂੰ ਕੀਤਾ ਕਾਬੂ

ਸੰਗਤ ਮੰਡੀ(ਮਨਜੀਤ)-ਥਾਣਾ ਨੰਦਗਡ਼੍ਹ ਦੀ ਪੁਲਸ ਵੱਲੋਂ ਪਿੰਡ ਨੰਦਗਡ਼੍ਹ ਵਿਖੇ ਪਿੰਡ ਦੇ ਹੀ ਇਕ ਵਿਅਕਤੀ ਨੂੰ ਹਰਿਆਣਾ ਮਾਰਕਾ ਦੇਸ਼ੀ ਸ਼ਰਾਬ ਦੀਆਂ 36 ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ। ਹੌਲਦਾਰ ਰਾਜਵੰਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਇਲਾਕੇ ਦੇ ਪਿੰਡਾਂ ’ਚ ਗਸ਼ਤ ਲਾਈ ਜਾ ਰਹੀ ਸੀ। ਗਸ਼ਤ ਦੌਰਾਨ ਜਦ ਉਹ ਉਕਤ ਪਿੰਡ ਨਜਦੀਕ ਪਹੁੰਚੇ ਤਾਂ ਪਿੰਡ ਦਾ ਹੀ ਇਕ ਵਿਅਕਤੀ ਬਾਦਲ ਵਾਲੇ ਪਾਸਿਓਂ ਪਿੰਡ ਵੱਲ ਆ ਰਿਹਾ ਸੀ, ਜਦ ਪੁਲਸ ਪਾਰਟੀ ਵੱਲੋਂ ਉਕਤ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਹਰਿਆਣਾ ਮਾਰਕਾ ਦੇਸ਼ੀ ਸ਼ਰਾਬ ਦੀਆਂ 36 ਬੋਤਲਾਂ ਬਰਾਮਦ ਹੋਈਆਂ। ਫਡ਼੍ਹੇ ਗਏ ਵਿਅਕਤੀ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਦੇ ਤੌਰ ’ਤੇ ਕੀਤੀ ਗਈ। ਪੁਲਸ ਵੱਲੋਂ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਹਵਾਲਾਤ ’ਚ ਬੰਦ ਕਰ ਦਿੱਤਾ। ਬਠਿੰਡਾ ਸੀ. ਆਈ. ਏ.-2 ਦੀ ਟੀਮ ਨੇ ਦੋ ਵਿਅਕਤੀਆਂ ਨੂੰ ਹਰਿਆਣਾ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਬਠਿੰਡਾ ਸੀ. ਆਈ. ਏ. -2 ਦੇ ਹੌਲਦਾਰ ਜੱਗਾ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਪਿੰਡ ਸੇਖਪੁਰਾ ਦੇ ਬੱਸ ਸਟੈਂਡ ’ਤੇ ਖਡ਼੍ਹੇ ਦੋ ਲੋਕਾਂ ਤੋਂ 108 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕੀਤੀਅਾਂ। ਪੁਲਸ ਨੇ ਸ਼ਰਾਬ ਆਪਣੇ ਕਬਜ਼ੇ ’ਚ ਲੈ ਕੇ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ, ਕਥਿਤ ਦੋਸ਼ੀਆਂ ਦੀ ਪਛਾਣ ਸੁਖਦੇਵ ਸਿੰਘ ਅਤੇ ਬਲਜਿੰਦਰ ਸਿੰਘ ਵਾਸੀ ਸੇਖਪੁਰਾ ਵਜੋਂ ਹੋਈ।
 


Related News