ਚੂਰਾ-ਪੋਸਤ ਸਮੇਤ 2 ਗ੍ਰਿਫਤਾਰ

08/05/2018 2:00:18 AM

ਬਠਿੰਡਾ(ਸੁਖਵਿੰਦਰ)-ਥਾਣਾ ਸਦਰ ਪੁਲਸ ਵੱਲੋਂ 2 ਮੁਲਜ਼ਮਾਂ ਤੋਂ ਚੂਰਾ ਪੋਸਤ ਬਰਾਮਦ ਕਰਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਹਰਿਆਣਾ ਤੋਂ ਚੂਰਾ ਪੋਸਤ ਲਿਆ ਰਹੇ ਹਨ। ਉਕਤ ਵਿਅਕਤੀ ਬਾਹਰਲੇ ਸੂਬਿਆਂ ਤੋਂ ਨਸ਼ਾ ਲਿਆ ਕਿ ਪੰਜਾਬ ਦੇ ਪਿੰਡਾਂ ਵਿਚ ਵੇਚਦੇ ਹਨ। ਪੁਲਸ ਵੱਲੋਂ ਐੱਸ. ਆਈ. ਗੁਰਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਜੋਧਪੁਰ ਰੋਮਾਣਾ ਵਿਖੇ ਨਾਕੇਬੰਦੀ ਕੀਤੀ ਗਈ। ਇਸ ਦੌਰਾਨ ਬਲਵੰਤ ਸਿੰਘ ਵਾਸੀ ਬਠਿੰਡਾ ਅਤੇ ਤੀਰਥ ਸਿੰਘ ਵਾਸੀ ਗੋਬਿੰਦਪੁਰਾ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫਤਾਰ ਕਰਕੇ ਉਨ੍ਹਾਂ  ਕੋਲੋਂ 26 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।