ਨਸ਼ੇ ਵਾਲੇ ਪਾਊਡਰ ਸਮੇਤ 2 ਕਾਬੂ
Sunday, Aug 19, 2018 - 12:23 AM (IST)

ਬੱਧਨੀ ਕਲਾਂ, (ਬੱਬੀ)-ਥਾਣਾ ਬੱਧਨੀ ਕਲਾਂ ਦੀ ਪੁਲਸ ਨੇ ਪਿੰਡ ਬੁੱਟਰ ਕਲਾਂ ਦੇ 2 ਨੌਜਵਾਨ ਲਡ਼ਕਿਆਂ ਨੂੰ ਨਸ਼ੇ ਵਾਲੇ ਪਾਊਡਰ ਸਮੇਤ ਕਾਬੂ ਕੀਤਾ ਹੈ, ਇਸ ਸਬੰਧੀ ਥਾਣਾ ਬੱਧਨੀ ਕਲਾਂ ਦੇ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਸ਼ਾਮ ਨੂੰ 5-20 ਵਜੇ ਦੇ ਕਰੀਬ ਸਹਾਇਕ ਥਾਣੇਦਾਰ ਮੇਜਰ ਸਿੰਘ ਪੁਲਸ ਪਾਰਟੀ ਸਮੇਤ ਬੱਧਨੀ ਕਲਾਂ ਤੋਂ ਬੁੱਟਰ, ਰਣੀਆਂ ਆਦਿ ਪਿੰਡਾਂ ਦੀ ਗਸ਼ਤ ’ਤੇ ਜਾ ਰਹੇ ਸਨ ਕਿ ਰਸਤੇ ’ਚ ਮੋਟਰਸਾਈਕਲ ’ਤੇ ਆ ਰਹੇ ਦੋ ਨੌਜਵਾਨ ਲ਼ਡ਼ਕੇ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਤੇ ਪਿੱਛੇ ਨੂੰ ਮੁੜਨ ਲੱਗ ਪਏ ਤਾਂ ਪੁਲਸ ਪਾਰਟੀ ਨੇ ਉਨ੍ਹਾਂ ਨੂੰ ਕਾਬੂ ਕਰ ਕੇ ਜਦੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਕੋਲੋਂ 250 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਹੋਇਆ। ਕਾਬੂ ਦੋਵਾਂਂ ਲ਼ਡ਼ਕਿਆਂ ਦੀ ਪਛਾਣ ਜਸਵਿੰਦਰ ਸਿੰਘ ਉਰਫ ਜੱਸੀ ਪੁੱਤਰ ਸਰਬਜੀਤ ਸਿੰਘ ਅਤੇ ਚਾਨਣ ਸਿੰਘ ਉਰਫ ਬੌਬੀ ਪੁੱਤਰ ਦਰਸ਼ਨ ਸਿੰਘ ਵਾਸੀ ਭੁੱਲਰ ਪੱਤੀ ਬੁੱਟਰ ਕਲਾਂ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।