ਅੌਰਤ ਨਾਲ ਛੇਡ਼-ਛਾੜ ਕਰਨ ਵਾਲੇ ਦੋਸ਼ੀ ਨੂੰ 6 ਮਹੀਨਿਆਂ ਦੀ ਕੈਦ
Sunday, Aug 19, 2018 - 01:03 AM (IST)

ਅਬੋਹਰ, (ਸੁਨੀਲ)–ਜੱਜ ਅਰੁਣ ਗੁਪਤਾ ਦੀ ਅਦਾਲਤ ’ਚ ਸ਼ਿਕਾਇਤਕਰਤਾ ਦੇ ਵਕੀਲ ਅਤੇ ਸਰਕਾਰੀ ਵਕੀਲ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਦੂਜੇ ਪਾਸੇ ਔਰਤ ਨਾਲ ਛੇੜ-ਛਾੜ ਕਰਨ ਦੇ ਮਾਮਲੇ ’ਚ ਨਾਮਜ਼ਦ ਸੁਖਵਿੰਦਰ ਸਿੰਘ ਉਰਫ ਹੈਪੀ ਪੁੱਤਰ ਸੁਰਜਨ ਸਿੰਘ ਵਾਸੀ ਪੱਤਰੇਵਾਲਾ ਦੇ ਵਕੀਲ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸੁਖਵਿੰਦਰ ਸਿੰਘ ਉਰਫ ਹੈਪੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ 6 ਮਹੀਨਿਆਂ ਦੀ ਕੈਦ ਤੇ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਮਿਲੀ ਜਾਣਕਾਰੀ ਅਨੁਸਾਰ ਸਦਰ ਥਾਣਾ ਦੀ ਪੁਲਸ ਨੇ ਇਕ ਅੌਰਤ ਦੇ ਬਿਆਨਾਂ ਦੇ ਆਧਾਰ ’ਤੇ ਉਸ ਨਾਲ ਛੇਡ਼-ਛਾਡ਼ ਕਰਨ ਦੇ ਦੋਸ਼ ’ਚ ਸੁਖਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਸੀ।