ਸੀ. ਆਈ. ਏ. ਸਟਾਫ਼  ਵੱਲੋਂ ਪਿਸਤੌਲ ਤੇ ਕਾਰਤੂਸਾਂ ਸਮੇਤ ਹਵਾਲਾਤੀ ਗ੍ਰਿਫਤਾਰ

08/26/2018 2:29:44 AM

ਬਠਿੰਡਾ, (ਸੁਖਵਿੰਦਰ)-ਸੀ. ਆਈ. ਏ. ਸਟਾਫ ਵੱਲੋਂ ਇਕ ਵਿਅਕਤੀ ਨੂੰ 32 ਬੋਰ ਪਿਸਤੌਲ (ਦੇਸੀ ਕੱਟਾ) ਅਤੇ 2 ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮਨਦੀਪ ਸਿੰਘ ਵਾਸੀ ਭੁੱਚੋਂ ਮੰਡੀ ਕਿਸੇ ਘਟਨਾ ਨੂੰ ਅੰਜਾਮ ਦੇਣ ਲਈ ਬਰਨਾਲਾ ਰੋਡ ’ਤੇ ਘੁੰਮ ਰਿਹਾ ਹੈ। ਸੂਚਨਾ ਦੇ ਅਾਧਾਰ ’ਤੇ ਸੀ. ਆਈ. ਏ.-1 ਵੱਲੋਂ ਆਦੇਸ਼ ਹਸਪਤਾਲ ਨੇੜੇ ਨਾਕੇਬੰਦੀ ਕੀਤੀ ਗਈ। ਇਸ ਦੌਰਾਨ ਐੱਸ. ਆਈ. ਬਲਦੇਵ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਇਕ ਕਾਰ ਨੂੰ ਸ਼ੱਕ ਦੇ ਅਾਧਾਰ ’ਤੇ ਰੋਕ  ਕੇ ਮਨਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਤਲਾਸ਼ੀ ਦੌਰਾਨ ਪੁਲਸ ਨੇ ਕਾਰ ’ਚੋਂ ਇਕ ਦੇਸੀ ਕੱਟਾ 32 ਬੋਰ ਅਤੇ 2 ਕਾਰਤੂਸ ਬਰਾਮਦ ਕੀਤੇ ਹਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਪਹਿਲਾਂ ਵੀ ਲੁੱਟਾਂ-ਖੋਹਾਂ ਦੇ ਦਰਜਨਾਂ ਮਾਮਲੇ ਦਰਜ ਹਨ ਅਤੇ ਉਹ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਸੀ।  ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਖਿਲਾਫ਼ ਥਾਣਾ ਕੈਂਟ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।