ਪਾਬੰਦੀਸ਼ੁਦਾ ਕੈਪਸੂਲ ਸਮੇਤ ਵਿਅਕਤੀ ਕਾਬੂ
Thursday, Nov 27, 2025 - 12:02 PM (IST)
ਬਠਿੰਡਾ (ਸੁਖਵਿੰਦਰ) : ਸੰਗਤ ਪੁਲਸ ਵੱਲੋਂ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਬੋਘਾ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਨ੍ਹਾਂ ਵੱਲੋਂ ਡੂੰਮਵਾਲੀ ਵਿਖੇ ਗਸ਼ਤ ਕੀਤੀ ਜਾ ਰਹੀ ਸੀ।
ਇਸ ਦੌਰਾਨ ਪੁਲਸ ਵੱਲੋਂ ਗੁਰਮੇਲ ਸਿੰਘ ਵਾਸੀ ਡੱਬਵਾਲੀ ਨੂੰ ਕਾਬੂ ਕਰ ਕੇ 60 ਕੈਪਸੂਲ ਬਰਾਮਦ ਕੀਤੇ ਹਨ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਰਿਹਾਅ ਕਰ ਦਿੱਤਾ।
