ਪ੍ਰੇਮੀ ਤੋਂ ਤੰਗ ਵਿਆਹੁਤਾ ਨੇ ਕੀਤੀ ਕੀਤੀ ਖ਼ੁਦਕੁਸ਼ੀ, ਪ੍ਰੇਮੀ ਗ੍ਰਿਫ਼ਤਾਰ
Wednesday, Mar 04, 2026 - 04:40 PM (IST)
ਫ਼ਰੀਦਕੋਟ (ਜਗਦੀਸ਼) : ਜੈਤੋ ਕਸਬੇ ’ਚ ਵਿਆਹ ਤੋਂ ਬਾਅਦ ਬਣੇ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਇਕ ਵਿਆਹੁਤਾ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਇਸ ਮਾਮਲੇ ’ਚ ਮ੍ਰਿਤਕਾ ਦੀ ਸੱਸ ਸਮੇਤ 2 ਵਿਅਕਤੀਆਂ ਖ਼ਿਲਾਫ ਮੁਕੱਦਮਾ ਦਰਜ ਕਰ ਕੇ ਮੁੱਖ ਮੁਲਜ਼ਮ (ਪ੍ਰੇਮੀ) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕਾ ਗੁਰਜੀਤ ਕੌਰ ਪਤਨੀ ਜਗਜੀਤ ਸਿੰਘ, ਵਾਸੀ ਰਸਾਲ ਪੱਤੀ ਨੇੜੇ ਰਾਮ ਬਾਗ਼ ਜੈਤੋ ਨੇ ਮੌਤ ਤੋਂ ਪਹਿਲਾਂ ਹਸਪਤਾਲ ਵਿਚ ਬਿਆਨ ਦਰਜ ਕਰਵਾਏ ਸਨ ਕਿ ਉਸ ਦਾ ਵਿਆਹ ਕਰੀਬ 7 ਸਾਲ ਪਹਿਲਾਂ ਹੋਇਆ ਸੀ।
ਇਸ ਦੌਰਾਨ ਉਸ ਦੇ ਸਬੰਧ ਲਵਪ੍ਰੀਤ ਸਿੰਘ ਉਰਫ਼ ਘੰਡੀ ਵਾਸੀ ਜੈਤੋ ਨਾਲ ਬਣ ਗਏ ਸਨ। ਗੁਰਜੀਤ ਕੌਰ ਨੇ ਦੋਸ਼ ਲਾਇਆ ਸੀ ਕਿ ਲਵਪ੍ਰੀਤ ਸਿੰਘ ਨੇ ਉਸ ਦੇ ਸੋਨੇ-ਚਾਂਦੀ ਦੇ ਗਹਿਣੇ ਲੈ ਲਏ ਸਨ ਪਰ ਬਾਅਦ ਵਿਚ ਨਾ ਤਾਂ ਗਹਿਣੇ ਵਾਪਸ ਕੀਤੇ ਅਤੇ ਨਾ ਹੀ ਉਸ ਨੂੰ ਆਪਣੇ ਕੋਲ ਰੱਖਿਆ।
