ਕੰਗਨਾ ਥੱਪੜ ਮਾਮਲੇ ''ਚ CISF ਮੁਲਾਜ਼ਮ ਦੀ ਗ੍ਰਿਫ਼ਤਾਰੀ ਗੈਰ-ਕਾਨੂੰਨੀ !

Friday, Jun 07, 2024 - 12:39 AM (IST)

ਕੰਗਨਾ ਥੱਪੜ ਮਾਮਲੇ ''ਚ CISF ਮੁਲਾਜ਼ਮ ਦੀ ਗ੍ਰਿਫ਼ਤਾਰੀ ਗੈਰ-ਕਾਨੂੰਨੀ !

ਚੰਡੀਗੜ੍ਹ - ਭਾਜਪਾ ਵੱਲੋਂ ਹਿਮਾਚਲ ਦੇ ਮੰਡੀ ਲੋਕ ਸਭਾ ਹਲਕੇ ਤੋਂ ਜਿੱਤ ਹਾਸਲ ਕਰਨ ਵਾਲੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ 'ਤੇ ਸੀ.ਆਈ.ਐੱਸ.ਐੱਫ. ਦੀ ਸੁਰੱਖਿਆ ਮੁਲਾਜ਼ਮ ਕੁਲਵਿੰਦਰ ਕੌਰ ਨੇ ਉਸ ਦੇ ਥੱਪੜ ਮਾਰ ਦਿੱਤਾ, ਜਿਸ ਨੂੰ ਲੈ ਕੇ ਵਿਭਾਗ ਨੇ ਸਖ਼ਤ ਕਾਰਵਾਈ ਕਰਦਿਆਂ ਉਸ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਤੋਂ ਬਾਅਦ ਚੰਡੀਗੜ੍ਹ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਮਾਮਲੇ 'ਚ ਪੰਜਾਬ ਦੇ ਵਕੀਲ ਸੰਗਠਨਾਂ ਵੱਲੋਂ ਕੁਲਵਿੰਦਰ ਕੌਰ ਖ਼ਿਲਾਫ਼ ਹੋਈ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਜਾ ਰਿਹਾ ਹੈ। ਉਨ੍ਹਾਂ ਮੁਤਾਬਕ ਚੰਡੀਗੜ੍ਹ ਏਅਰਪੋਰਟ ਦਾ ਐਂਟਰੀ ਗੇਟ ਪੰਜਾਬ 'ਚ ਪੈਂਦਾ ਹੈ, ਇਸ ਲਈ ਚੰਡੀਗੜ੍ਹ ਪੁਲਸ ਨੂੰ ਗ੍ਰਿਫ਼ਤਾਰੀ ਕਰਨ ਦਾ ਕੋਈ ਹੱਕ ਨਹੀਂ। ਉਨ੍ਹਾਂ ਅਨੁਸਾਰ ਚੰਡੀਗੜ੍ਹ ਪੁਲਸ ਵੱਲੋਂ ਇਹ ਕਾਰਵਾਈ ਕਿਸੇ ਪਾਰਟੀ ਦੇ ਦਬਾਅ ਹੇਠ ਆ ਕੇ ਕੀਤੀ ਗਈ ਹੈ। ਉਨ੍ਹਾਂ ਮੁਤਾਬਕ ਚੰਡੀਗੜ੍ਹ ਪੁਲਸ ਨੂੰ ਥੱਪੜ ਵਰਗੇ ਛੋਟੇ ਅਪਰਾਧ ਲਈ ਬਿਨਾਂ ਕੋਰਟ ਦੀ ਇਜਾਜ਼ਤ ਦੇ ਗ੍ਰਿਫ਼ਤਾਰ ਨਹੀਂ ਕੀਤੀ ਜਾ ਸਕਦੀ। ਇਸ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਨੂੰ ਅਦਾਲਤ 'ਚ ਜਵਾਬ ਦੇਣਾ ਪਵੇਗਾ। 

ਇਹ ਵੀ ਪੜ੍ਹੋ- ਪੰਜਾਬ 'ਚ ਨਹੀਂ ਗਲ ਸਕੀ ਦਲ-ਬਦਲੂਆਂ ਦੀ ਦਾਲ, ਕਾਂਗਰਸ ਛੱਡ ਕੇ ਜਾਣ ਵਾਲੇ ਕਾਂਗਰਸੀਆਂ ਤੋਂ ਹੀ ਹਾਰੇ

ਜ਼ਿਕਰਯੋਗ ਹੈ ਕਿ ਇਸ ਘਟਨਾ ਦੀ ਵੀਡੀਓ ਵਾਇਰਲ ਹੋਈ ਤਾਂ ਕੁਲਵਿੰਦਰ ਕੌਰ ਨੇ ਦੱਸਿਆ ਕਿ ਕਿਸਾਨ ਅੰਦੋਲਨ ਬਾਰੇ ਬੋਲਦਿਆਂ ਕੰਗਨਾ ਨੇ ਇਕ ਬਿਆਨ ਦਿੱਤਾ ਸੀ, ਕਿ ਇਸ ਧਰਨੇ 'ਚ ਔਰਤਾਂ ਨੂੰ 100-100 ਰੁਪਏ ਦੇ ਕੇ ਸ਼ਾਮਲ ਕੀਤਾ ਗਿਆ ਹੈ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਸੀ। 

ਇਹ ਵੀ ਪੜ੍ਹੋ- ਕੰਗਨਾ ਥੱਪੜ ਮਾਮਲੇ 'ਚ ਬੋਲੇ ਕਿਸਾਨ ਆਗੂ ਸਰਵਣ ਪੰਧੇਰ, ਕਿਹਾ- ''ਸਾਡੀਆਂ ਮਾਵਾਂ-ਭੈਣਾਂ ਨੂੰ ਗ਼ਲਤ ਬੋਲਿਆ ਸੀ ਤਾਂ...''

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News