ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਦੇ 14 ਸਿੰਘਾਂ ਨੇ ਦਿੱਤੀ ਗ੍ਰਿਫਤਾਰੀ
Friday, Aug 27, 2021 - 07:17 PM (IST)
ਜੈਤੋ (ਰਘੂਨੰਦਨ ਪਰਾਸ਼ਰ)-ਸਾਲ 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਕੋਟਕਪੂਰਾ ਗੋਲੀ ਕਾਂਡ ਨਾਲ ਸਬੰਧਿਤ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੈ। ਇਹ ਮੋਰਚਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੜ੍ਹਦੀਕਲਾ ਵਿੱਚ ਚੱਲ ਰਿਹਾ ਹੈ। ਅੱਜ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਦੇ 14 ਸਿੰਘਾਂ ਦੇ 55ਵੇਂ ਜਥੇ, ਜਿਸ ’ਚ ਮਹਿੰਦਰ ਸਿੰਘ ,ਸਤਨਾਮ ਸਿੰਘ,ਦਵਿੰਦਰ ਸਿੰਘ ,ਰਣਜੀਤ ਸਿੰਘ,ਜੈਦੀਪ ਸਿੰਘ,ਕਸ਼ਮੀਰ ਸਿੰਘ,ਭਿੰਦਰ ਸਿੰਘ,ਬਲਕਾਰ ਸਿੰਘ ,ਸਤਨਾਮ ਸਿੰਘ,ਗੁਰਦੇਵ ਸਿੰਘ ,ਪੂਰਨ ਸਿੰਘ ,ਮਨਜੀਤ ਸਿੰਘ, ਗੁਰਤਾਰ ਸਿੰਘ ਤੇ ਦੀਪਕ ਸਿੰਗਲਾ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ’ਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।
ਜਥੇ ਨੂੰ ਸਿਮਰਨਜੀਤ ਸਿੰਘ ਮਾਨ ਅਤੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਰਵਾਨਾ ਕੀਤਾ । ਸਟੇਜ ਦੀ ਸੇਵਾ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਗੁਰਦੀਪ ਸਿੰਘ ਢੁੱਡੀ ਨੇ ਸੁਚੱਜੇ ਢੰਗ ਨਾਲ ਨਿਭਾਈ। ਜਥੇਦਾਰ ਦਰਸ਼ਨ ਸਿੰਘ ਦਲੇਰ ਕੋਟਲੀ ਦੇ ਢਾਡੀ ਜਥੇ ਨੇ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।