ਜਾਣੋ ਕਿਵੇਂ ਫੜ੍ਹਿਆ ਗਿਆ 'ਲੁਧਿਆਣਾ ਬੰਬ ਧਮਾਕੇ' ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਮੁਲਤਾਨੀ

Wednesday, Dec 29, 2021 - 12:19 PM (IST)

ਲੁਧਿਆਣਾ : ਲੁਧਿਆਣਾ ਬੰਬ ਧਮਾਕੇ ਦੇ ਮਾਸਟਰ ਮਾਈਂਡ ਜਸਵਿੰਦਰ ਸਿੰਘ ਮੁਲਤਾਨੀ ਨੂੰ ਜਰਮਨੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਸਲ 'ਚ ਮੁਲਤਾਨੀ ਨੂੰ ਗ੍ਰਿਫ਼ਤਾਰ ਕਰਨ ਲਈ ਭਾਰਤ ਦੀ ਮੋਦੀ ਸਰਕਾਰ ਵੱਲੋਂ ਅਪੀਲ ਕੀਤੀ ਗਈ ਸੀ। ਭਾਰਤ ਸਰਕਾਰ ਨੇ ਇਸ ਧਮਾਕੇ ਦੇ ਮੁੱਖ ਦੋਸ਼ੀ ਗਗਨਦੀਪ ਦੇ ਇਨਪੁੱਟ ਜਰਮਨ ਅੰਬੈਸੀ ਨਾਲ ਸਾਂਝੇ ਕੀਤੇ ਸਨ। ਇਸ ਤੋਂ ਬਾਅਦ ਜਰਮਨੀ 'ਤੇ ਮੁਲਤਾਨੀ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਦਬਾਅ ਵਧਿਆ।

ਇਹ ਵੀ ਪੜ੍ਹੋ : ਪੰਜਾਬ 'ਚ ਕਾਂਗਰਸੀ ਉਮੀਦਵਾਰਾਂ ਦੀ ਚੋਣ ਲਈ ਹਾਈਕਮਾਨ ਨੇ ਲਿਆ ਅਹਿਮ ਫ਼ੈਸਲਾ
ਇਸ ਮਾਮਲੇ ਸਬੰਧੀ ਵਿਦੇਸ਼ ਮੰਤਰਾਲੇ ਵੱਲੋਂ ਸਾਰੇ ਅਧਿਕਾਰੀਆਂ ਦੀਆਂ ਛੁੱਟੀਆ ਰੱਦ ਕਰਨ ਦੀ ਗੱਲ ਵੀ ਸਾਹਮਣੇ ਆਈ ਹੈ। ਇਸ ਬਾਅਦ ਜਸਵਿੰਦਰ ਸਿੰਘ ਮੁਲਤਾਨੀ ਨੂੰ ਜਰਮਨ ਦੀ ਪੁਲਸ ਨੇ ਇਰਫੁਰਟ ਇਲਾਕੇ ਤੋਂ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਜਸਵਿੰਦਰ ਸਿੰਘ ਮੁਲਤਾਨੀ ਦਿੱਲੀ ਅਤੇ ਮੁੰਬਈ 'ਚ ਵੀ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚ ਰਿਹਾ ਸੀ ਅਤੇ ਉਸ ਦੇ ਨਿਸ਼ਾਨੇ 'ਤੇ ਕਿਸਾਨ ਨੇਤਾ ਸਨ। 
ਮੁਲਤਾਨੀ ਅਤੇ ਰਿੰਦਾ ਨੇ ਰਚੀ ਸੀ 'ਲੁਧਿਆਣਾ ਬੰਬ ਧਮਾਕੇ' ਸਾਜ਼ਿਸ਼
ਲੁਧਿਆਣਾ ਕੋਰਟ ਕੰਪਲੈਕਸ ’ਚ ਹੋਏ ਧਮਾਕੇ ਦੀ ਸ਼ੁਰੂਆਤੀ ਜਾਂਚ ’ਚ ਹੀ ਕੇਂਦਰ ਤੇ ਪੰਜਾਬ ਦੀਆਂ ਏਜੰਸੀਆਂ ਨੂੰ ਪਤਾ ਲੱਗ ਚੁੱਕਿਆ ਸੀ ਕਿ ਇਸ ਦੀ ਸਾਜ਼ਿਸ਼ ਮੁਲਤਾਨੀ ਤੇ ਰਿੰਦਾ ਨੇ ਰਚੀ ਹੈ। ਇਸ ਦਾ ਮਕਸਦ ਪੰਜਾਬ ਨੂੰ ਚੋਣਾਂ ਤੋਂ ਪਹਿਲਾਂ ਅਸਥਿਰ ਕਰਨਾ ਸੀ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਬੰਬ ਧਮਾਕੇ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਮੁਲਤਾਨੀ ਜਰਮਨੀ 'ਚ ਗ੍ਰਿਫ਼ਤਾਰ
ਹੁਸ਼ਿਆਰਪੁਰ ਦੇ ਪਿੰਡ ਮਨਸੂਰਪੁਰ ਦਾ ਰਹਿਣ ਵਾਲਾ ਹੈ ਜਸਵਿੰਦਰ ਸਿੰਘ
ਮੁਲਤਾਨੀ ਪੰਜਾਬ ’ਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮਨਸੂਰਪੁਰ ਦਾ ਰਹਿਣ ਵਾਲਾ ਹੈ। ਉਹ ਪਿਛਲੇ ਕਾਫ਼ੀ ਸਮੇਂ ਤੋਂ ਜਰਮਨੀ ’ਚ ਲੁਕ ਕੇ ਰਹਿ ਰਿਹਾ ਸੀ। ਉੱਥੋਂ ਹੀ ਉਹ ਭਾਰਤ ਵਿਰੋਧੀ ਸਰਗਰਮੀਆਂ ਨੂੰ ਅੰਜਾਮ ਦੇਣ ’ਚ ਜੁੱਟਿਆ ਹੋਇਆ ਸੀ। ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮਨਸੂਰਪੁਰ ਵਿੱਚ ਜਸਵਿੰਦਰ ਸਿੰਘ ਦੇ ਪਿਤਾ ਦਿਮਾਗੀ ਤੌਰ 'ਤੇ ਸਹੀ ਨਹੀਂ ਰਹਿੰਦੇ ਹਨ। ਜਸਵਿੰਦਰ ਸਿੰਘ ਮੁਲਤਾਨੀ ਸਿੱਖਸ ਫਾਰ ਜਸਟਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂੰ ਦਾ ਵੀ ਬਹੁਤ ਨਜ਼ਦੀਕੀ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਚੰਡੀਗੜ੍ਹ PGI 'ਚ 3 ਜਨਵਰੀ ਤੋਂ 15 ਤੋਂ 18 ਸਾਲ ਦੇ ਬੱਚਿਆਂ ਨੂੰ ਲੱਗੇਗੀ 'ਵੈਕਸੀਨ'

ਪੰਨੂੰ ਭਾਰਤ ’ਚ ਬੈਨ ਕੀਤਾ ਗਿਆ ਅੱਤਵਾਦੀ ਹੈ। ਖ਼ਾਲਿਸਤਾਨ ਸਮਰਥਕ ਜਸਵਿੰਦਰ ਸਿੰਘ ਦਾ ਪਾਕਿਸਤਾਨ ਨਾਲ ਵੀ ਨਜ਼ਦੀਕੀ ਸਬੰਧ ਹੈ। ਮੁਲਤਾਨੀ ਪਾਕਿਸਤਾਨ ’ਚ ਆਪਣੇ ਨੈੱਟਵਰਕ ਜ਼ਰੀਏ ਭਾਰਤ ’ਚ ਪੰਜਾਬ ਦੇ ਰਸਤੇ ਹਥਿਆਰ ਤੇ ਡਰੱਗਸ ਦੀ ਤਸਕਰੀ ਕਰਵਾ ਰਿਹਾ ਸੀ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News