ਨਿਆਂ ਤੇ ਸਾਬਕਾ ਮੰਤਰੀ ਦੀ ਗ੍ਰਿਫਤਾਰੀ ਹਲੇ ਬਾਕੀ ਹੈ : ਸੁਨੀਲ ਜਾਖੜ
Sunday, Mar 22, 2026 - 06:58 PM (IST)
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਪੰਜਾਬ 'ਚ ਸਰਕਾਰ ਤੇ ਪੰਜਾਬ ਨੂੰ ਲੁੱਟਣ ਵਾਲਾ ਗਰੋਹ ਕਾਬਜ ਹੋ ਗਿਆ ਹੈ। ਉਹ ਅੱਜ ਅੰਮ੍ਰਿਤਸਰ ਦੇ ਡੀਐੱਮ ਗਗਨਦੀਪ ਸਿੰਘ ਰੰਧਾਵਾ ਵੱਲੋਂ ਆਪ ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਭ੍ਰਿਸ਼ਟਾਚਾਰ ਤੋਂ ਦੁਖੀ ਹੋ ਕੇ ਕੀਤੀ ਆਤਮ ਹੱਤਿਆ ਦੇ ਮਾਮਲੇ ਵਿੱਚ ਨਿਆ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੇ ਘਰ ਦਾ ਘਰਾਓ ਕਰਨ ਨੂੰ ਜਾਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਇਸ ਦੌਰਾਨ ਸਾਰੀਆਂ ਵਿਰੋਧੀ ਪਾਰਟੀਆਂ ਸਮੇਤ ਭਾਜਪਾ ਵੱਲੋਂ ਮੁੱਖ ਮੰਤਰੀ ਦੇ ਘਰ ਦੇ ਘਰਾਓ ਕੀਤਾ ਗਿਆ ਜਿਸ ਦੌਰਾਨ ਚੰਡੀਗੜ੍ਹ ਪੁਲਿਸ ਵੱਲੋਂ ਗ੍ਰਿਫਤਾਰੀਆਂ ਕੀਤੀਆਂ ਗਈਆਂ। ਇਸ ਦੌਰਾਨ ਭਾਜਪਾ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ 23 ਮਾਰਚ ਨੂੰ ਸਾਰੇ ਜ਼ਿਲ੍ਹਾ ਹੈਡ ਕੁਆਰਟਰਾਂ ਤੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਖੁਦ ਪਟਿਆਲਾ ਵਿਖੇ ਜ਼ਿਲ੍ਹਾ ਪੱਧਰੀ ਧਰਨੇ 'ਚ ਸ਼ਾਮਿਲ ਹੋਣਗੇ।
ਇਸ ਮੌਕੇ ਬੋਲਦਿਆਂ ਸੁਨੀਲ ਜਾਖੜ ਨੇ ਆਖਿਆ ਕਿ ਆਪ ਸਰਕਾਰ ਪਹਿਲਾਂ ਤਾਂ ਸਿਰਫ ਲੁੱਟ ਕਰ ਰਹੀ ਸੀ ਪਰ ਹੁਣ ਤਾਂ ਇਹ ਪੰਜਾਬ ਦੇ ਲੋਕਾਂ ਨੂੰ ਮਾਰਨ ਵਿੱਚ ਲੱਗ ਗਈ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਤੋਂ ਆਏ ਹੋਏ ਲੋਕ ਪੰਜਾਬ ਨੂੰ ਖੁਰਚ ਖੁਰਚ ਕੇ ਲੁੱਟ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਸਰਕਾਰ ਪੰਜਾਬ ਤੇ ਬੋਝ ਹੈ ਅਤੇ ਮੁੱਖ ਮੰਤਰੀ ਨੂੰ ਕੁਰਸੀ ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।
ਉਨ੍ਹਾਂ ਆਖਿਆ ਕਿ ਵੱਡੇ ਵਿਰੋਧ ਤੋਂ ਬਾਅਦ ਅਤੇ ਲੋਕ ਮਤ ਸਰਕਾਰ ਦੇ ਖਿਲਾਫ ਉੱਠ ਖੜਾ ਹੋਣ ਉਪਰੰਤ ਸਰਕਾਰ ਨੇ ਬੀਤੀ ਰਾਤ ਮਜਬੂਰੀ ਵਿੱਚ ਮੰਤਰੀ ਖਿਲਾਫ ਪਰਚਾ ਤਾਂ ਦਰਜ ਕਰ ਲਿਆ ਪਰ ਹਾਲੇ ਤੱਕ ਉਸਦੀ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਰਕਾਰ ਤੋਂ ਨਿਆਂ ਦੀ ਉਮੀਦ ਨਹੀਂ ਹੈ ਇਸ ਲਈ ਕੇਸ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਕੱਟੜ ਇਮਾਨਦਾਰੀ ਦਾ ਚੋਲਾ ਪਾ ਕੇ ਕੱਟੜ ਬੇਈਮਾਨ ਲੋਕ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋ ਗਏ ਹਨ ਤੇ ਉਨ੍ਹਾਂ ਵੱਲੋਂ ਪੰਜਾਬ ਵਿੱਚ ਸ਼ਰੇਆਮ ਲੁੱਟ ਮਾਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੈਬਨਟ ਆਫ ਮਨਿਸਟਰ ਨੇ ਹੀ ਸਗੋਂ ਗੈਂਗਸਟਰਾਂ ਦਾ ਸਮੂਹ ਹੈ ਜੋ ਹਰ ਹੀਲਾ ਵਰਤ ਕੇ ਪੰਜਾਬ ਨੂੰ ਲੁੱਟ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਚੁੱਪੀ ਵੀ ਸਵਾਲ ਖੜੇ ਕਰਦੀ ਹੈ ਕਿਉਂਕਿ ਇਹ ਲੋਕ ਆਪ ਪਾਰਟੀ ਦੀ ਸੁਪਰੀਮ ਲੀਡਰਸ਼ਿਪ ਲਈ ਕਮਾਊ ਪੁੱਤ ਬਣ ਕੇ ਕੰਮ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਚੁੱਪ ਨਹੀਂ ਬੈਠੇਗੀ ਅਤੇ ਜਦ ਤੱਕ ਮ੍ਰਿਤਕ ਅਫਸਰ ਦੇ ਪਰਿਵਾਰ ਨੂੰ ਨਿਆ ਨਹੀਂ ਮਿਲਦਾ ਭਾਜਪਾ ਇਹ ਸੰਘਰਸ਼ ਜਾਰੀ ਰੱਖੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
