ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨ ਹੋਣਗੇ ਗ੍ਰਿਫ਼ਤਾਰ! ਜਾਰੀ ਹੋਏ ਵਾਰੰਟ

Tuesday, Sep 03, 2024 - 10:31 AM (IST)

ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨ ਹੋਣਗੇ ਗ੍ਰਿਫ਼ਤਾਰ! ਜਾਰੀ ਹੋਏ ਵਾਰੰਟ

ਫ਼ਰੀਦਕੋਟ: ਸਾਬਕਾ ਸੰਸਦ ਮੈਂਬਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਐਕਸ਼ਨ ਦੀ ਤਿਆਰੀ ਕਰ ਲਈ ਗਈ ਹੈ। ਭਾਜਪਾ ਆਗੂ ਦਾ ਵਿਰੋਧ ਕਰਨ ਵਾਲੇ 2 ਕਿਸਾਨ ਆਗੂਆਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਹੋ ਗਏ ਹਨ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਭਲਕੇ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡਾ ਹਾਦਸਾ! ਸ਼ਰਧਾਲੂਆਂ ਨਾਲ ਭਰੀ ਬੱਸ ਦੇ ਉੱਡੇ ਪਰਖੱਚੇ

ਜਾਣਕਾਰੀ ਮੁਤਾਬਕ ਫ਼ਰੀਦਕੋਟ ਦੇ SDM ਵੱਲੋਂ 2 ਕਿਸਾਨ ਆਗੂਆਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। SDM ਨੇ ਰਜਿੰਦਰ ਪਾਲ ਸਿੰਘ ਵਾਲਾ ਅਤੇ ਨੌਨਿਹਾਲ ਸਿੰਘ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਦੋਹਾਂ ਆਗੂਆਂ ਨੂੰ ਗ੍ਰਿਫ਼ਤਾਰ ਕਰ ਕੇ ਭਲਕੇ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। 

ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਮੁਖੀ ਨਾਲ ਵਾਰਿਸ ਦੀ ਪਹਿਲੀ ਤਸਵੀਰ ਆਈ ਸਾਹਮਣੇ

ਮੁੱਢਲੀ ਜਾਣਕਾਰੀ ਮੁਤਾਬਕ ਲੋਕ ਸਭਾ ਚੋਣਾਂ ਦੌਰਾਨ ਇਨ੍ਹਾਂ ਆਗੂਆਂ ਵੱਲੋਂ ਫ਼ਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕੀਤਾ ਗਿਆ ਸੀ। ਉਸੇ ਮਾਮਲੇ ਵਿਚ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਹਾਲਾਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਪੁਲਸ ਵੱਲੋਂ ਉਨ੍ਹਾਂ ਨੂੰ ਜਾਣ-ਬੁੱਝ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਵਾਰੰਟਾਂ ਦੇ ਅਧਾਰ 'ਤੇ ਨਾ ਤਾਂ ਅਦਾਲਤ ਵਿਚ ਪੇਸ਼ ਹੋਣਗੇ ਅਤੇ ਨਾ ਹੀ ਗ੍ਰਿਫ਼ਤਾਰੀ ਦੇਣਗੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News