ਮਨਪ੍ਰੀਤ ਬਾਦਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
09/26/2023 6:27:06 PM

ਬਠਿੰਡਾ (ਵਿਜੇ) : ਨਿਯਮਾਂ ਦੇ ਖ਼ਿਲਾਫ਼ ਜਾ ਕੇ ਬਠਿੰਡਾ ’ਚ ਆਪਣੀ ਕੋਠੀ ਬਣਾਉਣ ਲਈ ਪਲਾਟ ਖਰੀਦਣ ਦੇ ਮਾਮਲੇ ’ਚ ਘਿਰੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਮੰਗਲਵਾਰ ਨੂੰ ਅਦਾਲਤ ਨੇ ਮਨਪ੍ਰੀਤ ਬਾਦਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਦੂਜੇ ਪਾਸੇ ਵਿਜੀਲੈਂਸ ਵਲੋਂ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਮੁਲਜ਼ਮ ਮਨਪ੍ਰੀਤ ਸਿੰਘ ਬਾਦਲ ਨੇ ਅਗਾਊਂ ਜ਼ਮਾਨਤ ਵਾਲੀ ਪਟੀਸ਼ਨ ਨੂੰ ਆਪਣੇ ਵਕੀਲ ਰਾਹੀਂ ਵਾਪਸ ਲੈ ਲਿਆ ਹੈ। ਜਿਸ ਤੋਂ ਬਾਅਦ ਬਾਦਲ ਆਪਣੇ ਵਕੀਲ ਰਾਹੀਂ ਜ਼ਮਾਨਤ ਪਟੀਸ਼ਨ ਦਾਇਰ ਕਰਨਗੇ।
ਇਹ ਵੀ ਪੜ੍ਹੋ : ਐੱਸ.ਪੀ. ਇਨਵੈਸਟੀਗੇਸ਼ਨ ਤੇ ਇੰਸਪੈਕਟਰ ਸਮੇਤ 6 ਪੁਲਸ ਵਾਲਿਆਂ ’ਤੇ FIR ਦਰਜ, ਜਾਣੋ ਕੀ ਹੈ ਪੂਰਾ ਮਾਮਲਾ
ਲੁੱਕ ਆਊਟ ਨੋਟਿਸ ਵੀ ਹੋਇਆ ਜਾਰੀ
ਵਿਭਾਗ ਵਲੋਂ ਮਨਪ੍ਰੀਤ ਬਾਦਲ ਖ਼ਿਲਾਫ਼ ਲੁੱਕ ਆਊਟ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਦੇਸ਼ ਦੇ ਹਵਾਈ ਅੱਡਿਆਂ ਨੂੰ ਵੀ ਮਨਪ੍ਰੀਤ ਬਾਦਲ ਨੂੰ ਲੈ ਕੇ ਅਲਰਟ ਕਰ ਦਿੱਤਾ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਨਪ੍ਰੀਤ ਬਾਦਲ ਦੀ ਕਿਉਂਕਿ ਗ੍ਰਿਫ਼ਤਾਰੀ ਨਹੀਂ ਹੋਈ ਹੈ, ਇਸ ਲਈ ਹਵਾਈ ਅੱਡਿਆਂ ਨੂੰ ਅਲਰਟ ਕੀਤਾ ਜਾਣਾ ਜ਼ਰੂਰੀ ਸੀ ਤਾਂ ਕਿ ਉਹ ਦੇਸ਼ ਤੋਂ ਬਾਹਰ ਨਾ ਜਾ ਸਕਣ।
ਇਹ ਵੀ ਪੜ੍ਹੋ : ਪੰਜਾਬ ’ਚ ਦਿਲ ਕੰਬਾਊ ਵਾਰਦਾਤ, ਅੰਮ੍ਰਿਤਧਾਰੀ ਸਿੱਖ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ
ਮਨਪ੍ਰੀਤ ਬਾਦਲ ਪਿਛਲੇ 2 ਮਹੀਨਿਆਂ ਤੋਂ ਸਿਆਸੀ ਤੌਰ ’ਤੇ ਘੱਟ ਹੀ ਸਰਗਰਮ ਦਿਖਾਈ ਦੇ ਰਹੇ ਸਨ। ਵਿਜੀਲੈਂਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਪਿਛਲੇ 2 ਮਹੀਨਿਆਂ ਤੋਂ ਮਨਪ੍ਰੀਤ ਦਾ ਅਤਾ-ਪਤਾ ਨਹੀਂ ਲੱਗ ਰਿਹਾ ਸੀ। ਵਿਜੀਲੈਂਸ ਬਿਊਰੋ ਵਲੋਂ ਉਨ੍ਹਾਂ ਦੇ ਨਜ਼ਦੀਕੀਆਂ ਦੇ ਟਿਕਾਣਿਆਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਸੋਮਵਾਰ ਨੂੰ ਵੀ ਵਿਜੀਲੈਂਸ ਵਿਭਾਗ ਨੇ ਪਿੰਡ ਬਾਦਲ ਸਥਿਤ ਮਨਪ੍ਰੀਤ ਬਾਦਲ ਦੀ ਰਿਹਾਇਸ਼ ’ਤੇ ਛਾਪੇਮਾਰੀ ਕੀਤੀ ਸੀ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਤੇ ਪ੍ਰਤਾਪ ਬਾਜਵਾ ਵਿਚਾਲੇ ਖੜਕੀ, ਹੋਏ ਮਿਹਣੋ-ਮਿਹਣੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8