ਅਹਿਮ ਖ਼ਬਰ : ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਸਣੇ 9 ਲੋਕਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ
Wednesday, Aug 31, 2022 - 10:52 AM (IST)

ਤਰਨਤਾਰਨ (ਰਮਨ) : ਜ਼ਿਲ੍ਹੇ 'ਚ ਕਰੀਬ 2 ਸਾਲ ਪਹਿਲਾਂ ਵਾਪਰੇ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਸਬੰਧੀ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਵਿਧਾਇਕਾਂ ਵੱਲੋਂ ਉਸ ਸਮੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਧਰਨਾ ਦਿੱਤਾ ਗਿਆ ਸੀ। ਧਰਨੇ ਦੌਰਾਨ ਹਾਈਵੇਅ ਜਾਮ ਕਰਨ ਦੇ ਮਾਮਲੇ ’ਚ ਪੁਲਸ ਵੱਲੋਂ ਪ੍ਰਦਰਸ਼ਨਕਾਰੀਆਂ ਖ਼ਿਲਾਫ਼ 2 ਮਾਮਲੇ ਦਰਜ ਕੀਤੇ ਗਏ ਸਨ। ਮਾਣਯੋਗ ਅਦਾਲਤ ’ਚ ਚੱਲ ਰਹੇ ਕੇਸ ਦੌਰਾਨ ਬੀਤੀ 26 ਅਗਸਤ ਨੂੰ ਗੈਰ-ਹਾਜ਼ਰ ਹੋਣ ਸਬੰਧੀ ਦਿੱਤੀਆਂ ਗਈਆਂ ਅਰਜ਼ੀਆਂ ਨੂੰ ਖਾਰਜ ਕਰਦੇ ਹੋਏ ਅਦਾਲਤ ਵੱਲੋਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋਡੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈ. ਟੀ. ਓ., ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਦਲਬੀਰ ਸਿੰਘ ਟੌਂਗ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਇਕ ਵਰਕਰ ਸਮੇਤ ਕੁੱਲ 9 ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਸਬੰਧੀ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ।
ਇਹ ਵੀ ਪੜ੍ਹੋ : ਤਰਨਤਾਰਨ 'ਚ ਚਰਚ ਅੰਦਰ ਹੋਈ ਭੰਨਤੋੜ, CCTV 'ਚ ਕੈਦ ਹੋਈ ਘਟਨਾ
ਜਿਨ੍ਹਾਂ ਵੱਲੋਂ ਅਗਲੇਰੀ ਜ਼ਮਾਨਤ ਹਾਸਲ ਕਰਨ ਲਈ ਹਾਈਕੋਰਟ ਦਾ ਰੁਖ ਕਰਨ ਸਬੰਧੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਦੋਂ ‘ਆਪ’ ਵੱਲੋਂ ਅਦਾਲਤ 'ਚ ਪੇਸ਼ ਹੋਣ ਵਾਲੇ ਵਕੀਲ ਬੂਟਾ ਸਿੰਘ ਨੂੰ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ ਬੀਤੀ 26 ਅਗਸਤ ਨੂੰ ਗ਼ੈਰ-ਹਾਜ਼ਰ ਰਹਿਣ ਵਾਲੇ ਉਕਤ ਮੰਤਰੀਆਂ ਅਤੇ ਹੋਰਨਾਂ ਵੱਲੋਂ ਦਿੱਤੀਆਂ ਗਈਆਂ ਅਰਜ਼ੀਆਂ ਨੂੰ ਅਦਾਲਤ ਨੇ ਨਾ-ਮਨਜ਼ੂਰ ਕਰਨ ਦਾ ਹੁਕਮ ਦੇ ਦਿੱਤਾ ਸੀ।
ਇਹ ਵੀ ਪੜ੍ਹੋ : ਜ਼ਾਲਮ ਪਤੀ ਨੇ ਗਰਭਵਤੀ ਪਤਨੀ ਨਾਲ ਕਹਿਰ ਕਮਾਇਆ, ਮਾਂ-ਪਿਓ ਨੇ ਵੀ ਦਿੱਤਾ ਪੂਰਾ ਸਾਥ
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਿਨਾਂ ਮਨਜ਼ੂਰੀ ਲਏ ਵਿਦੇਸ਼ ਜਾਣਾ ਅਤੇ ਅਦਾਲਤ ’ਚ ਗੈਰ-ਹਾਜ਼ਰ ਰਹਿਣਾ ਵੱਡੀ ਮੁਸ਼ਕਿਲ ਦਾ ਕਾਰਨ ਬਣ ਸਕਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ