ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ ''ਚ ਪੰਜਾਬ-ਹਰਿਆਣਾ ਹਾਈ ਕੋਰਟ ਦਾ ਵੱਡਾ ਫੈਸਲਾ

Tuesday, Oct 13, 2026 - 09:09 AM (IST)

ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ ''ਚ ਪੰਜਾਬ-ਹਰਿਆਣਾ ਹਾਈ ਕੋਰਟ ਦਾ ਵੱਡਾ ਫੈਸਲਾ

ਚੰਡੀਗੜ੍ਹ (ਗੰਭੀਰ) - ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ.ਪੀ. ਯੂ.) ’ਚ ਹਿੰਸਾ ਨਾਲ ਜੁੜੇ ਮਾਮਲੇ ਦੀ ਜਾਂਚ ਸਬੰਧੀ ਪੰਜਾਬ ਪੁਲਸ ਦੀ ਕਾਰਵਾਈ ’ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਹਾਈ ਕੋਰਟ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਿਸ ਚੌਕਸੀ ਤੇ ਤਤਪਰਤਾ ਨਾਲ ਜਾਂਚ ਹੋਣੀ ਚਾਹੀਦੀ ਸੀ, ਹੁਣ ਤੱਕ ਚੁੱਕੇ ਗਏ ਕਦਮ ਉਸ ਤੋਂ ਬਹੁਤ ਘੱਟ ਹਨ। ਅਦਾਲਤ ਨੇ ਪੰਜਾਬ ਪੁਲਸ ਨੂੰ ਮਾਮਲੇ ਦੇ ਵਿਆਪਕ ਪ੍ਰਭਾਵਾਂ ਨੂੰ ਸਮਝਦਿਆਂ ਮੁਲਜ਼ਮ ਦੀ ਤੁਰੰਤ ਗ੍ਰਿਫ਼ਤਾਰੀ ਤੇ ਜਨਤਕ ਸੁਰੱਖਿਆ ਨਾਲ ਜੁੜੇ ਜੋਖਮਾਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ। ਹੁਣ ਮਾਮਲੇ ਦੀ ਸੁਣਵਾਈ 27 ਅਕਤੂਬਰ ਨੂੰ ਹੋਵੇਗੀ।

ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ; ਚੌਕੀਦਾਰਾਂ ਨੂੰ ਲੈ ਕੇ CM ਯੋਗੀ ਦਾ ਵੱਡਾ ਐਲਾਨ

ਹਾਈ ਕੋਰਟ ਨੇ ਕਿਹਾ ਕਿ ਲਗਾਤਾਰ ਦੋ ਯੂਨੀਵਰਸਿਟੀਆਂ ’ਚ ਅਜਿਹੀਆਂ ਘਟਨਾ ਦੀ ਸੂਚਨਾ ਪ੍ਰਸਾਰਿਤ ਕੀਤੀ ਗਈ, ਜਿਸ ਦੇ ਅਸਲ ’ਚ ਸੱਚ ਹੋਣ ਦੀ ਪੁਸ਼ਟੀ ਨਹੀਂ ਹੋਈ। ਇਸ ਦੇ ਬਾਅਦ ਵੱਡੇ ਪੱਧਰ ’ਤੇ ਅਸ਼ਾਂਤੀ ਫੈਲ ਗਈ। ਹਿੰਸਾ ਦੌਰਾਨ ਪੰਜਾਬ ਪੁਲਸ ਦੇ ਤਿੰਨ ਵਾਹਨ ਸਾੜੇ ਗਏ ਤੇ ਕਈ ਪੁਲਸ ਕਰਮਚਾਰੀ ਜ਼ਖ਼ਮੀ ਹੋ ਗਏ। ਅਦਾਲਤ ਨੂੰ ਦੱਸਿਆ ਗਿਆ ਕਿ ਲੱਗਭਗ 30 ਕਰੋੜ ਰੁਪਏ ਦੀ ਜਾਇਦਾਦ ਤਬਾਹ ਹੋਈ। ਇਸ ਤੋਂ ਇਲਾਵਾ ਰਾਸ਼ਟਰੀ ਰਾਜਮਾਰਗ ’ਤੇ ਕਈ ਘੰਟਿਆਂ ਤੱਕ ਆਵਾਜਾਈ ਵੀ ਠੱਪ ਰਹੀ।

ਇਹ ਵੀ ਪੜ੍ਹੋ : 6.1 ਦੀ ਤੀਬਰਤਾ ਨਾਲ ਆਇਆ ਭੂਚਾਲ, ਕੰਬੀ ਪਨਾਮਾ ਦੀ ਧਰਤੀ, ਘਰਾਂ ਤੋਂ ਬਾਹਰ ਨਿਕਲ ਦੌੜੇ ਲੋਕ

ਇਹ ਪੂਰੀ ਘਟਨਾ ਇਸ ਦਾਅਵੇ ਦੇ ਆਧਾਰ ’ਤੇ ਵਾਪਰੀ ਕਿ ਯੂਨੀਵਰਸਿਟੀ ਦੇ ਕਰਮਚਾਰੀਆਂ ਨੇ ਇਕ ਲੜਕੀ ਨਾਲ ਰੇਪ ਕੀਤਾ ਅਤੇ ਬਾਅਦ ’ਚ ਉਸ ਨੇ ਖੁਦਕੁਸ਼ੀ ਕਰ ਲਈ। ਅਦਾਲਤ ਨੇ ਕਿਹਾ ਕਿ ਜਦਕਿ ਅਜਿਹੀ ਘਟਨਾ ਅਸਲ ’ਚ ਵਾਪਰੀ ਹੀ ਨਹੀਂ, ਤਾਂ ਇੰਟਰਨੈੱਟ ’ਤੇ ਇਸ ਨੂੰ ਪ੍ਰਸਾਰਿਤ ਕਰਨ ਦੇ ਪਿੱਛੇ ਕੀ ਮਕਸਦ ਸੀ, ਇਸ ਦੀ ਜਾਂਚ ਪੂਰੀ ਗੰਭੀਰਤਾ ਨਾਲ ਕੀਤੀ ਜਾਣੀ ਚਾਹੀਦੀ ਹੈ। ਫਿਲਹਾਲ ਹਾਈ ਕੋਰਟ ਨੇ ਪੰਜਾਬ ਪੁਲਸ ਨੂੰ ਮਾਮਲੇ ਦੀ ਗੰਭੀਰਤਾ ਦਾ ਸਹੀ ਮੁਲਾਂਕਣ ਕਰਨ ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਦਾ ਇਕ ਹੋਰ ਮੌਕਾ ਦਿੱਤਾ ਹੈ।

ਇਹ ਵੀ ਪੜ੍ਹੋ : ਮਸਕਟ ਤੋਂ ਆਏ ਯਾਤਰੀ ਦੀਆਂ ਜੁਰਾਬਾਂ 'ਚ 85.76 ਲੱਖ ਦਾ ਸੋਨਾ; ਦਿੱਲੀ ਏਅਰਪੋਰਟ ’ਤੇ ਪਈਆਂ ਭਾਜੜਾਂ

ਏ. ਡੀ. ਜੀ. ਪੀ. ਸਾਈਬਰ ਕ੍ਰਾਈਮ ਦਾ ਹਲਫ਼ਨਾਮਾ ਤਲਬ
ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਜਾਂਚ ਦੀ ਪ੍ਰਗਤੀ ਅਤੇ ਤਕਨੀਕੀ ਅੰਕੜਿਆਂ ਦੀ ਸਮੀਖਿਆ ਕਰ ਰਹੀ ਹੈ ਅਤੇ ਉਸ ਨੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਹੋਰ ਸਮਾਂ ਮੰਗਿਆ। ਹਾਈ ਕੋਰਟ ਨੇ ਕਾਊਂਟਰ ਇੰਟੈਲੀਜੈਂਸ ਦੇ ਆਈ. ਜੀ. ਪੀ. ਰਾਹੀਂ ਏ. ਡੀ. ਜੀ. ਪੀ. ਸਾਈਬਰ ਕ੍ਰਾਈਮ ਮਲਹੋਤਰਾ ਦਾ ਹਲਫ਼ਨਾਮਾ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ। ਅਦਾਲਤ ਨੇ ਇੰਟਰਨੈੱਟ ਮੰਚਾਂ ਤੋਂ ਭਰਮਾਊ ਪੋਸਟਾਂ ਹਟਾਉਣ ਲਈ ਤੁਰੰਤ ਕਦਮ ਚੁੱਕਣ ’ਤੇ ਵੀ ਜ਼ੋਰ ਦਿੱਤਾ ਅਤੇ ਪੁਲਸ ਨੂੰ ਅਗਲੀ ਸੁਣਵਾਈ ’ਤੇ ਪੂਰੀ ਤਿਆਰੀ ਨਾਲ ਪੇਸ਼ ਹੋਣ ਦੀ ਹਦਾਇਤ ਦਿੱਤੀ।

ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ: ਕੇਂਦਰ ਵਲੋਂ ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News