ਇਕ ਕਿਲੋ ਅਫੀਮ ਸਣੇ ਤਸਕਰ ਗ੍ਰਿਫਤਾਰ

Wednesday, Jul 01, 2020 - 10:12 AM (IST)

ਇਕ ਕਿਲੋ ਅਫੀਮ ਸਣੇ ਤਸਕਰ ਗ੍ਰਿਫਤਾਰ

ਫ਼ਿਰੋਜ਼ਪੁਰ (ਕੁਮਾਰ, ਮਨਦੀਪ): ਫ਼ਿਰੋਜ਼ਪੁਰ ਦੇ ਥਾਣਾ ਘਲਲ ਖੁਰਦ ਦੀ ਪੁਲਸ ਨੇ ਏ.ਐੱਸ.ਆਈ. ਕੁਲਵੰਤ ਸਿੰਘ ਦੀ ਅਗਵਾਈ 'ਚ ਇਕ ਕਥਿਤ ਤਸਕਰ ਨੂੰ 1 ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਗੁਰਦੇਵ ਸਿੰਘ ਉਰਫ ਦੇਬੂ ਅਫੀਮ ਵੇਚਣ ਦਾ ਧੰਦਾ ਕਰਦਾ ਹੈ ਅਤੇ ਇਸ ਸਮੇਂ ਵੀ ਉਹ ਨਹਿਰ ਦੀ ਪਟਰੀ 'ਚ ਮੋਟਰਸਾਈਕਲ 'ਤੇ ਖੜ੍ਹਾ ਅਫੀਮ ਵੇਚਣ ਦੇ ਲਈ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ।

ਉਨ੍ਹਾਂ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਕਥਿਤ ਤਸਕਰ ਗੁਰਦੇਵ ਸਿੰਘ ਉਰਫ ਦੇਬੂ ਪੁੱਤਰ ਕਸ਼ਮੀਰ ਸਿੰਘ ਨੂੰ 1 ਕਿਲੋ ਅਫੀਮ ਸਣੇ ਮੋਟਰਸਾਈਕਲ 'ਤੇ ਬੈਠੇ ਗ੍ਰਿਫਤਾਰ ਕਰ ਲਿਆ। ਉਨ੍ਹਾਂ ਨੇ ਦੱਸਿਆ ਕਿ ਪੁਲਸ ਵਲੋਂ ਇਸ ਗੱਲ ਦੀ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਉਹ ਅਫੀਮ ਉਹ ਕਿੱਥੋਂ ਲੈ ਕੇ ਆਉਂਦਾ ਸੀ ਅਤੇ ਕਿਹੜੇ-ਕਿਹੜੇ ਲੋਕਾਂ ਨੂੰ ਸਪਲਾਈ ਕਰਦਾ ਸੀ।


author

Shyna

Content Editor

Related News