ਨਸ਼ੀਲੀਆਂ ਗੋਲੀਆਂ ਸਮੇਤ ਇਕ ਗ੍ਰਿਫ਼ਤਾਰ

Tuesday, Jul 03, 2018 - 02:12 PM (IST)

ਨਸ਼ੀਲੀਆਂ ਗੋਲੀਆਂ ਸਮੇਤ ਇਕ ਗ੍ਰਿਫ਼ਤਾਰ

ਫਾਜ਼ਿਲਕਾ (ਲੀਲਾਧਰ) : ਫਾਜ਼ਿਲਕਾ ਜ਼ਿਲੇ ਦੇ ਤਹਿਤ ਥਾਣਾ ਖੂਈ ਖੇੜਾ ਪੁਲਸ ਨੇ ਪਿੰਡ ਕਮਾਲ ਵਾਲਾ ਵਿਚ ਇਕ ਵਿਅਕਤੀ ਨੂੰ 150 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਏ.ਐਸ.ਆਈ. ਰਣਜੀਤ ਸਿੰਘ ਨੇ 2 ਜੁਲਾਈ 2018 ਨੂੰ ਸ਼ਾਮ ਲਗਭਗ 5.30 ਵਜੇ ਪੁਲਸ ਕਰਮਚਾਰੀਆਂ ਦੇ ਨਾਲ ਪਿੰਡ ਕਮਾਲ ਵਾਲਾ ਦੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਅਤੇ ਜਦੋਂ ਬੂਟਾ ਸਿੰਘ ਵਾਸੀ ਪਿੰਡ ਕਮਾਲ ਵਾਲਾ ਨੂੰ ਚੈਕ ਕੀਤਾ ਗਿਆ ਤਾਂ ਉਸ ਦੇ ਕੋਲੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। 
ਪੁਲਸ ਨੇ ਹੁਣ ਜਾਂਚ ਪੜਤਾਲ ਕਰਨ ਤੋਂ ਬਾਅਦ ਉਕਤ ਵਿਅਕਤੀ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News