ਨਾਜਾਇਜ਼ ਸ਼ਰਾਬ ਤੇ ਹੈਰੋਇਨ ਪਾਊਡਰ ਸਮੇਤ 3 ਸਮੱਗਲਰ ਕਾਬੂ

Monday, Nov 09, 2020 - 11:35 PM (IST)

ਨਾਜਾਇਜ਼ ਸ਼ਰਾਬ ਤੇ ਹੈਰੋਇਨ ਪਾਊਡਰ ਸਮੇਤ 3 ਸਮੱਗਲਰ ਕਾਬੂ

ਸ੍ਰੀ ਮੁਕਤਸਰ ਸਾਹਿਬ,(ਪਵਨ ਤਨੇਜਾ, ਖੁਰਾਣਾ, ਸੁਖਪਾਲ)- ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਜ਼ਿਲਾ ਪੁਲਸ ਵੱਲੋਂ ਲਗਾਤਾਰ ਨਸ਼ਿਆਂ ਦੇ ਸੌਦਾਗਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਅਤੇ ਬਰੀਵਾਲਾ ਪੁਲਸ ਟੀਮਾਂ ਨੇ ਦੋ ਮਾਮਲਿਆਂ ’ਚ ਨਾਜਾਇਜ਼ ਸ਼ਰਾਬ ਅਤੇ ਹੈਰੋਇਨ ਸਮੇਤ 3 ਸਮੱਗਲਰਾਂ ਨੂੰ ਕਾਬੂ ਕੀਤਾ ਹੈ।

ਥਾਣਾ ਸਿਟੀ ਦੇ ਏ.ਐੱਸ.ਆਈ . ਦਿਲਬਾਗ ਸਿੰਘ ਨੇ ਦੱਸਿਆ ਕਿ ਜਦੋਂ ਪੁਲਸ ਟੀਮ ਮੌੜਾਂ ਵਾਲੇ ਪੁਲ ਦੀ ਪਟੜੀ ਕੋਲ ਮੌਜੂਦ ਸੀ ਤਾਂ ਦੋ ਵਿਅਕਤੀ ਦਿਖਾਈ ਦਿੱਤੇ, ਜਿਨ੍ਹਾਂ ਦੇ ਹੱਥ ਵਿਚ ਪਲਾਸਟਿਕ ਦੀ ਕੈਨੀ ਸੀ, ਜੋ ਪੁਲਸ ਨੂੰ ਦੇਖਕੇ ਵਾਪਸ ਮੁੜਣ ਲੱਗੇ ਤਾਂ ਪੁਲਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਜਦੋਂ ਕੈਨੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਮਿਲੀਆਂ। ਕਥਿਤ ਦੋਸ਼ੀਆਂ ਦੀ ਪਛਾਣ ਮਨੋਜ ਕੁਮਾਰ ਉਰਫ ਹੈਪੀ ਪੁੱਤਰ ਕੁਲਵੰਤ ਸਿੰਘ ਕੁਮਾਰ ਵਾਸੀ ਜਲਾਲਾਬਾਦ ਰੋਡ ਅਤੇ ਰਮਿੰਦਰ ਸਿੰਘ ਉਰਫ ਗੋਰਾ ਪੁੱਤਰ ਅੰਮ੍ਰਿਤਪਾਲ ਸਿੰਘ ਵਾਸੀ ਕੋਟਲੀ ਰੋਡ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਦੂਜੇ ਪਾਸੇ ਥਾਣਾ ਬਰੀਵਾਲਾ ਪੁਲਸ ਨੇ 10 ਗ੍ਰਾਮ ਹੈਰੋਇਨ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਟੀਮ ਪਿੰਡ ਸਰਾਏਨਾਗਾ ਤੋਂ ਮਰਾੜ ਕਲਾਂ ਨੂੰ ਜਾ ਰਹੀ ਸੀ ਤਾਂ ਇਕ ਵਿਅਕਤੀ, ਜੋ ਪੈਦਲ ਜਾ ਰਿਹਾ ਸੀ, ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਪਾਊਡਰ ਮਿਲਿਆ।

ਕਥਿਤ ਦੋਸ਼ੀ ਦੀ ਪਛਾਣ ਜਗਮੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮਰਾੜ ਕਲਾਂ ਵਜੋਂ ਹੋਈ ਹੈ, ਜਿਸ ਖਿਲਾਫ ਮਾਮਲਾ ਦਰਜ ਕਰਕੇ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Bharat Thapa

Content Editor

Related News