10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ 2 ਦਿਨ ਦੇ ਰਿਮਾਂਡ ’ਤੇ

Monday, Jun 02, 2025 - 03:55 PM (IST)

10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ 2 ਦਿਨ ਦੇ ਰਿਮਾਂਡ ’ਤੇ

ਮੋਹਾਲੀ (ਜੱਸੀ): ਮੋਹਾਲੀ ਵਿਜੀਲੈਂਸ ਵੱਲੋਂ ਗੁਰਸੇਵਕ ਸਿੰਘ, ਚਾਰਟਰਡ ਅਕਾਊਾਟੈਂਟ (CA), ਜਲੰਧਰ ਨੂੰ 10 ਲੱਖ ਰੁਪਏ ਰਿਸ਼ਵਤ ਸਮੇਤ ਗ੍ਰਿਫ਼ਤਾਰ ਕਰਨ ਤੋਂ ਬਾਅਦ ਮੋਹਾਲੀ ਦੀ ਸਬੰਧਤ ਅਦਾਲਤ ’ਚ ਪੇਸ਼ ਕੀਤਾ। ਅਦਾਲਤ ਵੱਲੋਂ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮ ਗੁਰਸੇਵਕ ਸਿੰਘ ਨੂੰ 2 ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ। ਗੁਰਸੇਵਕ ਸਿੰਘ ਨੇ ਜਲੰਧਰ ਵਿਖੇ ਤਾਇਨਾਤ ਇਕ ਸੀ.ਜੀ.ਐੱਸ.ਟੀ. ਅਧਿਕਾਰੀ ਦੇ ਨਾਂ ’ਤੇ ਕਥਿਤ ਤੌਰ ਤੇ ਰਿਸ਼ਵਤ ਮੰਗੀ ਸੀ। ਵਿਜੀਲੈਂਸ ਮੁਤਾਬਕ ਇਹ ਗ੍ਰਿਫ਼ਤਾਰੀ ਜਲੰਧਰ ਦੇ ਰਹਿਣ ਵਾਲੇ ਇਕ ਫਰਮ ਦੇ ਮਾਲਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ! ਨਵੀਂ ਪਾਲਿਸੀ ਨੂੰ ਦਿੱਤੀ ਮਨਜ਼ੂਰੀ

 

ਇਸ ਸਬੰਧੀ ਸ਼ਿਕਾਇਤਕਰਤਾ ਨੇ ਮੋਹਾਲੀ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੀ ਫਰਮ ਵਿਰੁੱਧ ਸੀ.ਜੀ.ਐੱਸ.ਟੀ. ਐਕਟ ਅਧੀਨ ਕੀਤੀ ਜਾ ਰਹੀ ਜਾਂਚ ’ਚ ਉਸ ਦੀ ਮਦਦ ਕਰਨ ਬਦਲੇ ਉਕਤ ਚਾਰਟਰਡ ਅਕਾਊਾਟੈਂਟ (CA) ਨੇ ਇਕ ਸੀ.ਜੀ.ਐੱਸ.ਟੀ. ਅਧਿਕਾਰੀ ਵੱਲੋਂ ਉਸ ਤੋਂ 30 ਲੱਖ ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਉਡਣ ਦਸਤੇ ਨੇ ਯੋਜਨਾ ਨਾਲ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਸੀ.ਏ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10 ਲੱਖ ਰੁਪਏ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਉਪਰੰਤ ਉਕਤ CA ਵੱਲੋਂ ਕੀਤੇ ਗਏ ਖੁਲਾਸਿਆਂ ਤੋਂ ਬਾਅਦ ਇਸ ਕੇਸ ’ਚ ਸੀ.ਜੀ.ਐੱਸ.ਟੀ. ਅਧਿਕਾਰੀ ਦੀ ਭੂਮਿਕਾ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਵਿਜੀਲੈਂਸ ਮੁਤਾਬਕ ਇਸ ਸਬੰਧ ’ਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ-7 ਅਤੇ 7 ਏ ਤੇ ਬੀਐਨਐਸ ਦੀ ਧਾਰਾ 61(2) ਤਹਿਤ ਵਿਜੀਲੈਂਸ ਬਿਊਰੋ ਦੇ ਮੋਹਾਲੀ ਸਥਿਤ ਥਾਣਾ ਫਲਾਇੰਗ ਸਕੁਐਡ-1, ਮਾਮਲਾ ਦਰਜ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News