ਹੈਰੋਇਨ ਸਮੇਤ ਦੋਸ਼ੀ ਗ੍ਰਿਫ਼ਤਾਰ
Thursday, Dec 28, 2017 - 12:18 AM (IST)
ਕਾਹਨੂੰਵਾਨ/ਗੁਰਦਾਸਪੁਰ, (ਵਿਨੋਦ/ਸੁਨੀਲ)- ਕਾਹਨੂੰਵਾਨ ਪੁਲਸ ਨੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਸਹਾਇਕ ਪੁਲਸ ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਦੇ ਨਾਲ ਗਸ਼ਤ ਕਰ ਰਿਹਾ ਸੀ ਤਾਂ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਲਈ ਕਿਹਾ ਗਿਆ ਪਰ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਉਸ ਨੂੰ ਕਾਬੂ ਕਰ ਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਂ ਬਿਕਰਮਜੀਤ ਸਿੰਘ ਪੁੱਤਰ ਮਲਕੀਤ ਸਿੰਘ ਨਿਵਾਸੀ ਸਠਿਆਲੀ ਦੱਸਿਆ। ਤਲਾਸ਼ੀ ਲੈਣ 'ਤੇ ਉਸ ਤੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀ ਨੂੰ ਐੱਨ. ਡੀ. ਪੀ. ਐੱਸ. ਐਕਟ ਅਧੀਨ ਗ੍ਰਿਫ਼ਤਾਰ ਕੀਤਾ ਗਿਆ।
