ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਕਾਬੂ

Monday, Jan 20, 2025 - 03:06 PM (IST)

ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਕਾਬੂ

ਬਠਿੰਡਾ (ਸੁਖਵਿੰਦਰ) : ਥਾਣਾ ਕੈਨਾਲ ਕਾਲੋਨੀ ਪੁਲਸ ਨੇ ਇੱਕ ਮੁਲਜ਼ਮ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਕੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਹਰਮਨਦੀਪ ਸਿੰਘ ਵਾਸੀ ਬਠਿੰਡਾ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ।

ਸੂਚਨਾ ਦੇ ਆਧਾਰ 'ਤੇ ਪੁਲਸ ਨੇ ਇਲਾਕੇ ਦੀ ਨਾਕਾਬੰਦੀ ਕਰ ਕੇ ਮੁਲਜਮ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਸ ਵਲੋਂ ਮੁਲਜ਼ਮ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ਵਿਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News