ਮੋਬਾਇਲ ਫੋਨ ਖੋਹਣ ਵਾਲੇ 2 ਗ੍ਰਿਫ਼ਤਾਰ
Thursday, Jul 24, 2025 - 02:44 PM (IST)

ਬਠਿੰਡਾ (ਸੁਖਵਿੰਦਰ) : ਥਾਣਾ ਕੋਤਵਾਲੀ ਪੁਲਸ ਨੇ ਮੋਬਾਇਲ ਫੋਨ ਖੋਹਣ ਦੇ ਦੋਸ਼ ’ਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸੰਜੂ ਵਾਸੀ ਤਿਉਣਾ ਨੇ ਪੁਲਸ ਨੂੰ ਦੱਸਿਆ ਕਿ ਉਹ ਪਿਛਲੇ ਦਿਨ ਅਫੀਮ ਵਾਲੀ ਗਲੀ ’ਚੋਂ ਲੰਘ ਰਿਹਾ ਸੀ ਤਾਂ 2 ਮੁਲਜ਼ਮਾਂ ਨੇ ਉਸਦਾ ਮੋਬਾਇਲ ਫੋਨ ਖੋਹ ਲਿਆ।
ਪੁਲਸ ਨੇ ਇਸ ਮਾਮਲੇ ਵਿਚ ਜੋਗਿੰਦਰ ਸਿੰਘ ਅਤੇ ਵਿਸ਼ਨੂੰ ਵਾਸੀ ਬਠਿੰਡਾ ਨੂੰ ਨਾਮਜ਼ਦ ਕਰ ਕੇ ਦੋਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 5 ਮੋਬਾਇਲ ਫੋਨ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।