ਹੈਰੋਇਨ ਅਤੇ ਲਾਹਣ ਸਮੇਤ 2 ਮੁਲਜ਼ਮ ਗ੍ਰਿਫ਼ਤਾਰ
Saturday, Sep 13, 2025 - 04:12 PM (IST)

ਬਠਿੰਡਾ (ਸੁਖਵਿੰਦਰ) : ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਲਾਹਣ ਸਮੇਤ 2 ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ। ਜਾਣਕਾਰੀ ਅਨੁਸਾਰ ਕੈਨਾਲ ਕਾਲੋਨੀ ਪੁਲਸ ਨੇ ਮੁਲਜ਼ਮ ਅਮਨ ਸਿੰਘ ਵਾਸੀ ਬਠਿੰਡਾ ਨੂੰ ਬਾਦਲ ਰੋਡ ਓਵਰਬ੍ਰਿਜ ਨੇੜੇ ਗ੍ਰਿਫ਼ਤਾਰ ਕਰਕੇ ਉਸ ਤੋਂ 2.79 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਸੇ ਤਰ੍ਹਾਂ ਥਰਮਲ ਪੁਲਸ ਨੇ ਕੱਚੀ ਕਾਲੋਨੀ ਰੇਲਵੇ ਲਾਈਨ ਨੇੜੇ ਮੁਲਜ਼ਮ ਗੁਰਮੀਤ ਸਿੰਘ ਵਾਸੀ ਬੁਰਜ ਮਹਿਮਾ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 7.70 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੋਹਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।