ਲੱਖਾਂ ਰੁਪਏ ਦੀ ਹੈਰੋਇਨ ਸਣੇ 7 ਮੁਲਜ਼ਮ ਪੁਲਸ ਨੇ ਕੀਤੇ ਗ੍ਰਿਫ਼ਤਾਰ

Thursday, Sep 18, 2025 - 10:59 AM (IST)

ਲੱਖਾਂ ਰੁਪਏ ਦੀ ਹੈਰੋਇਨ ਸਣੇ 7 ਮੁਲਜ਼ਮ ਪੁਲਸ ਨੇ ਕੀਤੇ ਗ੍ਰਿਫ਼ਤਾਰ

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਆਨੰਦ) : ਜ਼ਿਲ੍ਹਾ ਫਿਰੋਜ਼ਪੁਰ ’ਚ ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਥਾਣਾ ਸਿਟੀ ਫਿਰੋਜ਼ਪੁਰ ਅਤੇ ਥਾਣਾ ਮਮਦੋਟ ਦੀ ਪੁਲਸ ਨੇ 4 ਮੁਲਜ਼ਮਾਂ ਨੂੰ 200 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਿਟੀ ਫਿਰੋਜ਼ਪੁਰ ਸਰਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਐੱਸ. ਐੱਚ. ਓ. ਇੰਸਪੈਕਟਰ ਜਤਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਪੁਲਸ ਨੇ 3 ਸ਼ੱਕੀ ਵਿਅਕਤੀਆਂ ਨੂੰ ਪੰਜਾਬ ਨੰਬਰ ਦੇ ਮੋਟਰਸਾਈਕਲ ’ਤੇ ਆਉਂਦੇ ਦੇਖਿਆ, ਜਿਨ੍ਹਾਂ ਨੂੰ ਪੁਲਸ ਨੇ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਅਤੇ ਪੁੱਛਗਿੱਛ ਕਰਨ ’ਤੇ ਉਨ੍ਹਾਂ ਨੇ ਪੁਲਸ ਨੂੰ ਆਪਣਾ ਨਾਂ ਅਮਨਦੀਪ ਸਿੰਘ ਪੁੱਤਰ ਸੁਰਜੀਤ ਸਿੰਘ, ਮਨਜਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਅਤੇ ਸੂਰਜ ਸਿੰਘ ਪੁੱਤਰ ਜੋਗਿੰਦਰ ਸਿੰਘ ਦੱਸਿਆ।

ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਅਤੇ ਇਕ ਓਪੋ ਮੋਬਾਇਲ ਫੋਨ ਬਰਾਮਦ ਹੋਇਆ। ਦੂਜੇ ਪਾਸੇ ਥਾਣਾ ਮਮਦੋਟ ਦੀ ਪੁਲਸ ਨੇ ਏ. ਐੱਸ. ਆਈ. ਜ਼ੋਰਾ ਸਿੰਘ ਦੀ ਅਗਵਾਈ ’ਚ ਗਸ਼ਤ ਕਰ ਕਰਦੇ ਪੁਲਸ ਨੇ ਟੀ-ਪੁਆਇੰਟ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨੇ ਪੁੱਛਗਿੱਛ ਕਰਨ ’ਤੇ ਆਪਣਾ ਨਾਂ ਮਲਕੀਤ ਪੁੱਤਰ ਨੱਥੂ ਰਾਮ ਦੱਸਿਆ, ਜਿਸ ਦੀ ਤਲਾਸ਼ੀ ਲੈਣ ’ਤੇ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਪਿਛਲੇ ਅਤੇ ਅਗਲੇ ਲਿੰਕਾਂ ਦਾ ਪਤਾ ਲਾਉਣ ਦੇ ਨਾਲ ਪੁਲਸ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਨ੍ਹਾਂ ਖ਼ਿਲਾਫ਼ ਥਾਣਾ ਫਿਰੋਜ਼ਪੁਰ ਸਿਟੀ ਅਤੇ ਥਾਣਾ ਮਮਦੋਟ ’ਚ ਮਾਮਲੇ ਦਰਜ ਕੀਤੇ ਗਏ ਹਨ। ਫੜ੍ਹੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਲੱਖਾਂ ਰੁਪਏ ’ਚ ਦੱਸੀ ਜਾ ਰਹੀ ਹੈ।


author

Babita

Content Editor

Related News