ਚਿੱਟੇ ਦਾ ਸੇਵਨ ਕਰਨ ਦੇ ਦੋਸ਼ ’ਚ 2 ਵਿਅਕਤੀ ਕਾਬੂ
Wednesday, Oct 08, 2025 - 04:12 PM (IST)

ਜਲਾਲਾਬਾਦ (ਬਜਾਜ) : ਥਾਣਾ ਅਮੀਰ ਖਾਸ ਦੀ ਪੁਲਸ ਵੱਲੋਂ ਹੈਰੋਇਨ ਦਾ ਸੇਵਨ ਕਰਦੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਉਹ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਥਾਣਾ ਏਰੀਏ ਵਿੱਚ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਪੁਲਸ ਦੀ ਗੱਡੀ ਰੁਕਵਾ ਕੇ ਇਤਲਾਹ ਦਿੱਤੀ ਕਿ ਅੰਗਰੇਜ ਸਿੰਘ ਪੁੱਤਰ ਦਿਆਲ ਸਿੰਘ ਅਤੇ ਕਾਲਾ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀਆਨ ਥਾਰਾ ਸਿੰਘ ਵਾਲਾ ਜੋ ਕਿ ਚਿੱਟੇ ਦਾ ਨਸ਼ਾ ਕਰਨ ਦੇ ਆਦੀ ਹੈ।
ਅੱਜ ਵੀ ਨਹਿਰ ਨੇੜੇ ਚਿੱਟੇ ਦਾ ਸੇਵਨ ਕਰ ਰਹੇ ਹਨ, ਜਿਸ 'ਤੇ ਪੁਲਸ ਪਾਰਟੀ ਨੇ ਛਾਪੇਮਾਰੀ ਕਰਕੇ ਅੰਗਰੇਜ ਸਿੰਘ ਅਤੇ ਕਾਲਾ ਸਿੰਘ ਨੂੰ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਸਮੇਤ ਗ੍ਰਿਫ਼ਤਾਰ ਕਰ ਲਿਆ।