ਪਾਬੰਦੀਸ਼ੁਦਾ 700 ਗੋਲੀਆ ਸਮੇਤ ਇਕ ਗ੍ਰਿਫ਼ਤਾਰ
Sunday, Nov 23, 2025 - 04:05 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਮਮਦੋਟ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਪਾਬੰਦੀਸ਼ੁਦਾ 700 ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗਹਿਣਾ ਰਾਮ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਇਲਾਕੇ ਵਿਚ ਗਸ਼ਤ ਲਈ ਰਵਾਨਾ ਸੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਗੁਰਬਚਨ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਹਜ਼ਾਰਾ ਸਿੰਘ ਵਾਲਾ ਗੋਲੀਆਂ ਵੇਚਣ ਦਾ ਆਦੀ ਹੈ।
ਉਹ ਅੱਜ ਵੀ ਦਾਣਾ ਮੰਡੀ ਮਮਦੋਟ ਵਿਖੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ 700 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
