4 ਗ੍ਰਾਮ ਹੈਰੋਇਨ ਸਣੇ ਇਕ ਨੌਜਵਾਨ ਕਾਬੂ, ਮਾਮਲਾ ਦਰਜ

Monday, Sep 21, 2026 - 02:15 PM (IST)

4 ਗ੍ਰਾਮ ਹੈਰੋਇਨ ਸਣੇ ਇਕ ਨੌਜਵਾਨ ਕਾਬੂ, ਮਾਮਲਾ ਦਰਜ

ਗੁਰੂਹਰਸਹਾਏ (ਪਵਨ ਸਿਕਰੀ) : ਥਾਣਾ ਗੁਰੂਹਰਸਹਾਏ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਐੱਸ. ਆਈ. ਅਮਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਲ ਉਨ੍ਹਾਂ ਨੇ ਰਾਜੂ ਪੁੱਤਰ ਬੂਟਾ ਸਿੰਘ ਵਾਸੀ ਭੱਠਾ ਬਸਤੀ ਨੂੰ ਸ਼ੱਕ ਦੀ ਬਿਨਾਹ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News