ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਅੱਧਾ ਦਰਜਨ ਲੋਕ ਗ੍ਰਿਫ਼ਤਾਰ

Thursday, Nov 05, 2026 - 11:17 AM (IST)

ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਅੱਧਾ ਦਰਜਨ ਲੋਕ ਗ੍ਰਿਫ਼ਤਾਰ

ਬਠਿੰਡਾ (ਸੁਖਵਿੰਦਰ) : ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ ਅੱਧਾ ਦਰਜਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਸਿਵਲ ਲਾਈਨ ਪੁਲਸ ਵੱਲੋਂ ਕੈਂਟ ਰੋਡ ’ਤੇ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਵੱਲੋਂ ਮੁਲਜ਼ਮ ਮਨਪ੍ਰੀਤ ਸਿੰਘ ਵਾਸੀ ਧੋਬੀਆਣਾ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਪੁਲਸ ਵੱਲੋਂ ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਕੋਲੋਂ 06 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਉਧਰ ਕੈਨਾਲ ਕਾਲੋਨੀ ਪੁਲਸ ਵੱਲੋਂ ਸਰਹਿੰਦ ਨਹਿਰ ਨਜ਼ਦੀਕ ਸੰਜੇ ਕੁਮਾਰ ਨੂੰ ਗ੍ਰਿਫ਼ਤਾਰ ਕਰ ਕੇ 08 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਦਕਿ ਉਸਦਾ ਸਾਥੀ ਕੋਕੀ ਵਾਸੀ ਜਨਤਾ ਨਗਰ ਮੌਕੇ ਤੋਂ ਫ਼ਰਾਰ ਹੋ ਗਿਆ।

ਥਰਮਲ ਪੁਲਸ ਵੱਲੋਂ ਵਾਟਰ ਵਰਕਸ ਨਜ਼ਦੀਕ ਘੁੰਮ ਰਹੇ ਮੁਲਜ਼ਮ ਲਖਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਵਾਸੀ ਖੇਤਾ ਸਿੰਘ ਬਸਤੀ ਨੂੰ ਗ੍ਰਿਫ਼ਤਾਰ ਕਰ ਕੇ 0.96 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਬਾਅਦ ਵਿਚ ਜਮਾਨਤ ’ਤੇ ਰਿਹਾਅ ਕਰ ਦਿੱਤਾ। ਇਸੇ ਤਰ੍ਹਾਂ ਮੌੜ ਪੁਲਸ ਵੱਲੋਂ ਮੌੜ ਮੰਡੀ ਤੋਂ ਮੁਲਜ਼ਮ ਮਨਦੀਪ ਸਿੰਘ ਵਾਸੀ ਮੌੜ ਮੰਡੀ ਨੂੰ ਗ੍ਰਿਫ਼ਤਾਰ ਕਰ ਕੇ 06 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਵੱਲੋਂ ਉਕਤ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News