ਗ੍ਰਿਫ਼ਤਾਰ ਕੀਤੇ ਦਿਵਿਆਂਗ ਮੁਲਜ਼ਮ ਨੇ ਚੱਕਰਾਂ 'ਚ ਪਾਈ ਪੁਲਸ, ਪੂਰੀ ਘਟਨਾ ਜਾਣ ਨਹੀਂ ਹੋਵੇਗਾ ਯਕੀਨ

12/06/2023 5:39:30 PM

ਗੁਰਦਾਸਪੁਰ (ਵਿਨੋਦ) :ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਦਿਵਿਆਂਗ ਮੁਲਜ਼ਮ ਨੇ ਉਸ ਵੇਲੇ ਪੁਲਸ ਨੂੰ ਚੱਕਰਾਂ 'ਚ ਪਾ ਦਿੱਤਾ ਜਦੋਂ ਉਹ 7 ਫੁੱਟ ਉੱਚੀ ਕੰਧ ਟੱਪ ਕੇ ਫ਼ਰਾਰ ਹੋ ਗਿਆ। ਦਰਅਸਲ ਥਾਣਾ ਸਦਰ ਦੇ ਪੁਲਸ ਮੁਲਾਜ਼ਮ ਸ਼ਰਾਬ ਦੇ ਇਕ ਮਾਮਲੇ ’ਚ ਗ੍ਰਿਫ਼ਤਾਰ ਇਕ ਕਥਿਤ ਮੁਲਜ਼ਮ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਪਹੁੰਚੇ ਸਨ, ਜੋ ਕਿ ਇਕ ਲੱਤ ਤੋਂ ਦਿਵਿਆਂਗ ਸੀ। ਮੌਕਾ ਮਿਲਦਿਆਂ ਹੀ ਉਹ ਕਰੀਬ 7 ਫੁੱਟ ਉੱਚੀ ਕੰਧ ਟੱਪ ਕੇ ਫ਼ਰਾਰ ਹੋ ਗਿਆ, ਜਿਸ ਨੂੰ ਕਰੀਬ ਇਕ ਘੰਟੇ ਬਾਅਦ ਇਕ ਹੋਰ ਨੌਜਵਾਨ ਨੇ ਫੜ ਕੇ ਪੁਲਸ ਮੁਲਾਜ਼ਮਾਂ ਦੇ ਹਵਾਲੇ ਕੀਤਾ।

ਇਹ ਵੀ ਪੜ੍ਹੋ :  ਬਠਿੰਡਾ ਸਣੇ 4 ਜ਼ਿਲ੍ਹਿਆਂ ਦੇ ਕਿਸਾਨਾਂ ਲਈ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ

ਜਾਣਕਾਰੀ ਅਨੁਸਾਰ ਪੁਲਸ ਮੁਲਾਜ਼ਮ ਉਪਰੋਕਤ ਮੁਲਜ਼ਮ ਨੂੰ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲੈ ਕੇ ਪੁੱਜੇ ਸੀ। ਉਸ ਦੇ ਨਾਲ ਇਕ ਹੋਰ ਮੁਲਜ਼ਮ ਵੀ ਸੀ, ਜਿਸ ਨੂੰ ਪੁਲਸ ਮੁਲਾਜ਼ਮਾਂ ਨੇ ਹੱਥਕੜੀ ਲਾਈ ਹੋਈ ਸੀ ਪਰ ਦਿਵਿਆਂਗ ਵਿਅਕਤੀ ਨੂੰ ਹੱਥਕੜੀ ਨਹੀਂ ਲਗਾਈ ਸੀ। ਸਿਵਲ ਹਸਪਤਾਲ ’ਚ ਮੌਜੂਦ ਮੈਡੀਕਲ ਵਿਦਿਆਰਥੀਆਂ ਨੇ ਦੱਸਿਆ ਕਿ ਮੈਡੀਕਲ ਜਾਂਚ ਲਈ ਮੁਲਜ਼ਮ ਦਾ ਸੈਂਪਲ ਲੈਣ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਇਕੱਲਿਆਂ ਹੀ ਵਾਰਡ ਦੇ ਬਾਹਰ ਬਿਠਾ ਦਿੱਤਾ, ਜਦੋਂਕਿ ਦੂਜੇ ਮੁਲਜ਼ਮ ਦਾ ਸੈਂਪਲ ਦੇਣ ਲਈ ਅੰਦਰ ਚਲੇ ਗਏ। ਇਸ ਦਾ ਫ਼ਾਇਦਾ ਉਠਾਉਂਦੇ ਹੋਏ ਮੁਲਜ਼ਮ ਦਿਵਿਆਂਗ ਹੋਣ ਦੇ ਬਾਵਜੂਦ ਕਰੀਬ 7 ਫੁੱਟ ਉੱਚੀ ਕੰਧ ਟੱਪ ਕੇ ਉਥੋਂ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ  ਦਿਵਿਆਂਗਜਨਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਤੋਹਫ਼ਾ

ਇਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਦੇ ਨਾਲ-ਨਾਲ ਉੱਥੇ ਮੌਜੂਦ ਇਕ ਹੋਰ ਨੌਜਵਾਨ, ਜੋ ਕਿ ਖੁਦ ਵੀ ਉਥੇ ਮੈਡੀਕਲ ਕਰਵਾਉਣ ਲਈ ਆਇਆ ਹੋਇਆ ਸੀ, ਨੇ ਵੀ ਮੁਲਜ਼ਮ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਕਰੀਬ ਇਕ ਘੰਟੇ ਬਾਅਦ ਉਸ ਨੂੰ ਕਾਬੂ ਕਰ ਕੇ ਪੁਲਸ ਦੇ ਹਵਾਲੇ ਕਰ ਦਿੱਤਾ।

ਇਹ ਵੀ ਪੜ੍ਹੋ : 13 ਸਾਲਾ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਹਵਸ ਮਿਟਾਉਣ ਵਾਲਾ ਦਰਿੰਦਾ ਜਲੰਧਰ ਪੁਲਸ ਵੱਲੋਂ ਕਾਬੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Harnek Seechewal

Content Editor

Related News