ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਗ੍ਰਿਫਤਾਰ

Tuesday, Jun 12, 2018 - 04:13 AM (IST)

ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਗ੍ਰਿਫਤਾਰ

ਤਰਨਤਾਰਨ, (ਰਾਜੂ)- ਜ਼ਿਲੇ ਦੀ ਪੁਲਸ ਨੇ ਵੱਖ-ਵੱਖ ਥਾਣਿਆਂ ਦੇ ਅਧੀਨ ਆਉਂਦੇ ਖੇਤਰਾਂ 'ਚ ਛਾਪਾਮਾਰੀ ਕਰ ਕੇ ਨਸ਼ੇ ਵਾਲੇ ਪਦਾਰਥਾਂ ਸਣੇ 12 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਥਾਣਾ ਕੱਚਾ ਪੱਕਾ ਦੇ ਐੱਸ. ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸਬੰਧ ਵਿਚ ਪਿੰਡ ਮਰਗਿੰਦਪੁਰਾ ਵਿਖੇ ਮੌਜੂਦ ਸਨ ਤਾਂ ਉਥੋਂ ਪ੍ਰੇਮ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਮੱਖੀ ਕਲਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 975 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸਬੰਧ ਵਿਚ ਪੁੱਟੀ, ਚੀਮਾ, ਦੁਬਲੀ ਤੋਂ ਸੀਤੋ ਨੋਬਾਦ ਜਾ ਰਹੇ ਸੀ ਕਿ ਪਿਆਰਾ ਸਿੰਘ ਪੁੱਤਰ ਬਸੰਤ ਸਿੰਘ ਵਾਸੀ ਸੀਤੋ ਨੋਬਾਦ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
 ਥਾਣਾ ਸਰਹਾਲੀ ਦੇ ਏ. ਐੱਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੇ ਸਬੰਧ ਵਿਚ ਟੀ-ਪੁਆਇੰਟ ਪੱਟੀ ਰੋਡ ਸਰਹਾਲੀ ਕਲਾਂ ਤੋਂ ਜਸਬੀਰ ਸਿੰਘ ਪੁੱਤਰ ਜਗਤਾਰ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 60 ਨਸ਼ੇ ਵਾਲੀਆਂ ਗੋਲੀਆਂ ਅਤੇ ਮਿਲਖਾ ਸਿੰਘ ਪੁੱਤਰ ਜਸਵੰਤ ਸਿੰਘ ਵਾਸੀਆਨ ਠੱਠੀਆਂ ਮਹੰਤਾਂ ਕੋਲੋਂ 40 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਝਬਾਲ ਦੇ ਏ. ਐੱਸ. ਆਈ. ਹਰਸਾ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੇ ਸਬੰਧ ਵਿਚ ਪੁਲ ਨਹਿਰ ਠੱਠਗੜ੍ਹ ਮੌਜੂਦ ਸਨ ਤਾਂ ਉਥੋਂ ਜਤਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਭਰਾੜੀਵਾਲ ਅੰਮ੍ਰਿਤਸਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 200 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।
ਇਕ ਹੋਰ ਮਾਮਲੇ ਵਿਚ ਥਾਣਾ ਸਦਰ ਪੱਟੀ ਦੇ ਮੁੱਖ ਸਿਪਾਹੀ ਰਸ਼ਪਾਲ ਸਿੰਘ ਨੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੇ ਸਬੰਧ ਵਿਚ ਪੁਲ ਸੂਆ ਘਰੀਏਆਲੀ ਰਾਂਝੇ ਵਾਲੀ ਵਿਖੇ ਮੌਜੂਦ ਸਨ ਤਾਂ ਉਥੋਂ ਹਰਪ੍ਰੀਤ ਸਿੰਘ ਪੁੱਤਰ ਪ੍ਰਗਟ ਸਿੰਘ ਤੇ ਗੁਰਪ੍ਰੀਤ ਸਿੰਘ ਪੁੱਤਰ ਮੰਗਾ ਸਿੰਘ ਵਾਸੀਆਨ ਭਿੱਖੀਵਿੰਡ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਨ੍ਹਾਂ ਕੋਲੋਂ 33750 ਐੱਮ. ਐੱਲ. ਨਜਾਇਜ ਸ਼ਰਾਬ ਬਰਾਮਦ ਕੀਤੀ ਗਈ।
ਇਸੇ ਤਰ੍ਹਾਂ ਐਂਟੀ ਨਾਰਕੋਟਿਕ ਸੈੱਲ ਤਰਨਤਾਰਨ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸਬੰਧ 'ਚ ਮੋੜ ਪਿੰਡ ਮੂਸੇ ਵਿਖੇ ਜਾ ਰਹੇ ਸਨ ਤਾਂ ਅੰਗਰੇਜ਼ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮੂਸੇ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 700 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। 
ਭਿੱਖੀਵਿੰਡ/ਖਾਲੜਾ,  (ਸੁਖਚੈਨ, ਅਮਨ)-ਐੱਸ. ਐੱਸ. ਪੀ. ਤਰਨਤਾਰਨ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਭਿੱਖੀਵਿੰਡ ਪੁਲਸ ਨੂੰ ਵੱਡੀ ਸਫਲਤਾ ਮਿਲੀ ਜਦੋਂ ਵੱਖ-ਵੱਖ 5 ਨੌਜਵਾਨਾਂ ਨੂੰ ਨਸ਼ੇ ਵਾਲੀਆਂ ਗੋਲੀਆਂ ਤੇ ਹੈਰੋਇਨ ਸਣੇ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਿੱਖੀਵਿੰਡ ਦੇ ਐੱਸ. ਐੱਚ. ਓ. ਮਨਜਿੰਦਰ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਪੁਲਸ ਪਾਰਟੀਆਂ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਹੋਈ ਸੀ ਤੇ ਜੱਸ ਸਿੰਘ ਤੋਂ 800 ਨਸ਼ੇ ਵਾਲੀਆਂ ਗੋਲੀਆਂ, ਨਰੇਸ਼ ਕੁਮਾਰ ਤੋਂ 25 ਗ੍ਰਾਮ ਹੈਰੋਇਨ, ਮਹਿੰਦਰਪਾਲ ਤੋਂ 400 ਨਸ਼ੇ ਵਾਲੀਆਂ ਗੋਲੀਆਂ, ਤਰਸੇਮ ਸਿੰਘ ਤੋਂ 800 ਨਸ਼ੇ ਵਾਲੀਆਂ ਗੋਲੀਆਂ, ਕੰਵਲਜੀਤ ਸਿੰਘ ਤੋਂ 300 ਨਸ਼ੇ ਵਾਲੀਆਂ ਗੋਲੀਆਂ ਫੜ ਕੇ ਇਨ੍ਹਾਂ 'ਤੇ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਇਨ੍ਹਾਂ ਦਾ ਰਿਮਾਂਡ ਹਾਸਲ ਕਰ ਕੇ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਨਸ਼ਾ ਕਿੱਥੋਂ ਲੈ ਕੇ ਆਉਂਦੇ ਹਨ ਤੇ ਉਨ੍ਹਾਂ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਨੂੰ ਵੀ ਕਾਬੂ ਕੀਤਾ ਜਾਵੇਗਾ। 
ਇਸ ਮੌਕੇ ਉਨ੍ਹਾਂ ਨਾਲ ਏ. ਐੱਸ. ਆਈ. ਸੁਰਿੰਦਰ ਕੁਮਾਰ, ਮੁਨਸ਼ੀ ਸਲਵਿੰਦਰ ਸਿੰਘ ਆਦਿ ਪੁਲਸ ਪਾਰਟੀ ਹਾਜ਼ਰ ਸਨ।


Related News