ਸਸਤੀ ਸ਼ਰਾਬ ਲਿਆ ਕੇ ਪੰਜਾਬ ’ਚ ਮਹਿੰਗੇ ਭਾਅ ਵੇਚਣ ਵਾਲੇ ਠੇਕੇਦਾਰ ਦੇ 2 ਕਰਿੰਦੇ ਗ੍ਰਿਫਤਾਰ

Monday, Aug 14, 2023 - 01:31 PM (IST)

ਸਸਤੀ ਸ਼ਰਾਬ ਲਿਆ ਕੇ ਪੰਜਾਬ ’ਚ ਮਹਿੰਗੇ ਭਾਅ ਵੇਚਣ ਵਾਲੇ ਠੇਕੇਦਾਰ ਦੇ 2 ਕਰਿੰਦੇ ਗ੍ਰਿਫਤਾਰ

ਜਲੰਧਰ (ਵਰੁਣ) : ਸੀ. ਆਈ. ਏ. ਸਟਾਫ਼ ਦੀ ਪੁਲਸ ਨੇ ਦੂਜੇ ਸੂਬਿਆਂ ਤੋਂ ਸਸਤੀ ਸ਼ਰਾਬ ਲਿਆ ਕੇ ਪੰਜਾਬ ’ਚ ਮਹਿੰਗੇ ਭਾਅ ’ਤੇ ਵੇਚਣ ਵਾਲੇ ਠੇਕੇਦਾਰ ਦੇ ਦੋ ਕਰਿੰਦਿਆਂ ਨੂੰ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਜ਼ਬਤ ਕੀਤੀ ਬੋਲੈਰੋ ਗੱਡੀ ਵਿਚੋਂ 30 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਵਡਾਲਾ ਚੌਕ ’ਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਬੋਲੈਰੋ ਗੱਡੀ ਨੂੰ ਰੋਕ ਕੇ ਤਲਾਸ਼ੀ ਲੈਣ ’ਤੇ ਗੱਡੀ ਦੇ ਪਿੱਛਿਓਂ 30 ਪੇਟੀਆਂ ਸ਼ਰਾਬ ਬਰਾਮਦ ਹੋਈ। ਸਾਰੀਆਂ ਪੇਟੀਆਂ ਚੰਡੀਗੜ੍ਹ ਦੀਆਂ ਸਨ। ਪਹਿਲਾਂ ਗੱਡੀ ’ਚ ਸਵਾਰ ਦੋ ਵੇਂ ਨੌਜਵਾਨ ਪੁਲਸ ਨੂੰ ਚਕਮਾ ਦਿੰਦੇ ਰਹੇ ਪਰ ਸਖ਼ਤੀ ਨਾਲ ਪੁੱਛਗਿੱਛ ਕਰਨ ’ਤੇ ਪਤਾ ਲੱਗਾ ਕਿ ਦੋਵੇਂ ਸ਼ਰਾਬ ਦੇ ਠੇਕੇਦਾਰ ਕੋਲ ਕੰਮ ਕਰਨ ਦੀ ਆੜ ਵਿਚ ਸ਼ਰਾਬ ਦੀ ਸਮੱਗਲਿੰਗ ਕਰ ਰਹੇ ਸਨ।
ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਪੁੱਤਰ ਮੁਲਖ ਰਾਜ ਵਾਸੀ ਚੁਨੇਹੀ ਪਿੰਡ ਨੂਰਮਹਿਲ ਅਤੇ ਵਿਕਾਸ ਉਰਫ਼ ਬਿੱਟੂ ਪੁੱਤਰ ਮਹਾਵੀਰ ਵਾਸੀ ਲਾਂਬੜਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਜਨਤਾ ਦੀਆਂ ਸ਼ਿਕਾਇਤਾਂ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਹੁਕਮ

ਜਾਂਚ ’ਚ ਪਤਾ ਲੱਗਾ ਕਿ ਸੁਖਵਿੰਦਰ ਪਿਛਲੇ 10 ਸਾਲਾਂ ਤੋਂ ਠੇਕੇਦਾਰ ਕੋਲ ਕੰਮ ਕਰ ਰਿਹਾ ਹੈ, ਜਿਸ ਨੂੰ ਕੰਮ ਦਾ ਭੇਤ ਹੋਣ ਕਾਰਨ ਉਸ ਨੇ ਠੇਕੇਦਾਰ ਦੇ ਡਰਾਈਵਰ ਵਿਕਾਸ ਨਾਲ ਮਿਲ ਕੇ ਦੂਜੇ ਸੂਬਿਆਂ ਤੋਂ ਸ਼ਰਾਬ ਲਿਆ ਕੇ ਮਹਿੰਗੇ ਭਾਅ ਵੇਚਣੀ ਸ਼ੁਰੂ ਕਰ ਦਿੱਤੀ। ਮੁਲਜ਼ਮ ਕਾਫ਼ੀ ਸਮੇਂ ਤੋਂ ਇਹ ਧੰਦਾ ਚਲਾ ਰਹੇ ਸਨ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਪਟਿਆਲਾ ਸਮੇਤ ਇਨ੍ਹਾਂ ਸ਼ਹਿਰਾਂ ਨੂੰ ਜਲਦ ਦੇਣ ਜਾ ਰਹੀ ਹੈ ਵੱਡਾ ਤੋਹਫ਼ਾ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


author

Anuradha

Content Editor

Related News