ਮਨਕੀਰਤ ਔਲਖ ਦੇ ਕਰੀਬੀ 'ਤੇ ਫਾਇਰਿੰਗ ਕਰਨ ਵਾਲਾ ਗ੍ਰਿਫ਼ਤਾਰ, ਪੰਜਾਬੀ ਮੁੰਡਿਆਂ ਨੇ ਚਲਾਈਆਂ ਸਨ ਗੋਲੀਆਂ

Tuesday, Dec 12, 2023 - 10:33 AM (IST)

ਮਨਕੀਰਤ ਔਲਖ ਦੇ ਕਰੀਬੀ 'ਤੇ ਫਾਇਰਿੰਗ ਕਰਨ ਵਾਲਾ ਗ੍ਰਿਫ਼ਤਾਰ, ਪੰਜਾਬੀ ਮੁੰਡਿਆਂ ਨੇ ਚਲਾਈਆਂ ਸਨ ਗੋਲੀਆਂ

ਐਂਟਰਟੇਨਮੈਂਟ ਡੈਸਕ : ਬੀਤੇ ਦਿਨੀਂ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਲੈ ਕੇ ਖ਼ਬਰ ਆਈ ਸੀ, ਜਿਸ ਨੇ ਉਨ੍ਹਾਂ ਦੇ ਪੈਨਜ਼ ਨੂੰ ਚਿੰਤਾ 'ਚ ਪਾ ਦਿੱਤਾ ਸੀ। ਦਰਅਸਲ, ਖ਼ਬਰ ਸੀ ਕਿ ਉਨ੍ਹਾਂ ਦੇ ਦੋਸਤ ਐਂਡੀ ਦੁੱਗਾ ਦੇ ਕੈਨੇਡਾ ਸਥਿਤ ਟਾਇਰਾਂ ਦੇ ਸ਼ੋਅ ਰੂਮ 'ਚ ਫਾਈਰਿੰਗ ਕੀਤੀ ਗਈ ਸੀ। ਹੁਣ ਖ਼ਬਰ ਆ ਰਹੀ ਹੈ ਕਿ ਮਨਕੀਰਤ ਦੇ ਕਰੀਬੀ 'ਤੇ ਗੋਲੀਆਂ ਚਲਾਉਣ ਵਾਲਿਆਂ 'ਚੋਂ ਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੂਜੇ ਦੀ ਭਾਲ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀਆਂ ਚਲਾਉਣ ਵਾਲੇ ਪੰਜਾਬੀ ਹੀ ਮੁੰਡੇ ਸਨ, ਜਿਨ੍ਹਾਂ ਨੇ ਐਂਡੀ ਦੁੱਗਾ ਦੇ ਸ਼ੋਅਰੂਮ 'ਤੇ ਫਾਇਰਿੰਗ ਕੀਤੀ ਸੀ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦਾ ਨਾਂ ਤਨਮਨਜੋਤ ਗਿੱਲ ਦੱਸਿਆ ਜਾ ਰਿਹਾ ਹੈ, ਜਿਸ ਦੀ ਉਮਰ ਹਾਲੇ ਸਿਰਫ਼ 23 ਸਾਲ ਹੈ। 

ਦੱਸ ਦਈਏ ਕਿ ਬੀਤੇ ਦਿਨੀਂ ਇਹ ਵਾਰਦਾਤ ਕੈਨੇਡਾ ਦੇ ਬਰੈਂਪਟਨ ਦੇ ਪੀਲ ਇਲਾਕੇ ‘ਚ ਹੋਈ ਹੈ। ਇਸ ਵਾਰਦਾਤ ਤੋਂ ਮਗਰੋਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਚ ਮੁਲਜ਼ਮ ਕੌਣ ਹਨ। 

ਇਥੇ ਵੇਖੋ ਲਾਈਵ ਵੀਡੀਓ -

ਬੰਬੀਹਾ ਗੈਂਗ ਦੇ ਨਿਸ਼ਾਨੇ ’ਤੇ ਐਂਡੀ ਦੁੱਗਾ
ਦੱਸਿਆ ਜਾ ਰਿਹਾ ਹੈ ਕਿ ਐਂਡੀ ਦੁੱਗਗਾ ਬੰਬੀਹਾ ਗੈਂਗ ਦੇ ਨਿਸ਼ਾਨੇ ’ਤੇ ਹੈ। ਸੂਤਰਾਂ ਮੁਤਾਬਕ ਬੰਬੀਹਾ ਗੈਂਗ ਦਾ ਦੋਸ਼ ਹੈ ਕਿ ਐਂਡੀ ਦੁੱਗਾ ਲਾਰੈਂਸ ਬਿਸ਼ਨੋਈ ਨੂੰ ਸਪੋਰਟ ਕਰਦਾ ਹੈ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੁਲਜ਼ਮਾਂ ਨੂੰ ਸ਼ੈਲਟਰ ਦਿੱਤੀ ਸੀ। ਹਾਲਾਂਕਿ ਪੰਜਾਬ ਪੁਲਸ ਅਤੇ ਕੈਨੇਡੀਆਈ ਜਾਂਚ ਵਿਚ ਅਜਿਹਾ ਕੋਈ ਜ਼ਿਕਰ ਨਹੀਂ ਹੈ। ਐਂਡੀ ਦੁੱਗਾ ਮਨਕੀਰਤ ਔਲਖ ਦਾ ਬੇਹੱਦ ਕਰੀਬੀ ਦੋਸਤ ਹੈ ਅਤੇ ਮਨਕੀਰਤ ਆਪਣੇ ਗੀਤਾਂ ਵਿਚ ਵੀ ਉਨ੍ਹਾਂ ਦਾ ਜ਼ਿਕਰ ਕਰ ਚੁੱਕੇ ਹਨ ਅਤੇ ਵੀਡੀਓ ਵਿਚ ਵੀ ਉਨ੍ਹਾਂ ਨੂੰ ਫਿਲਮਾਇਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ : ਸੂਫ਼ੀ ਗਾਇਕ ਸਤਿੰਦਰ ਸਰਤਾਜ ਦਾ ਪੰਜਾਬ ਪੁਲਸ ਨਾਲ ਪਿਆ ਪੰਗਾ, ਚੱਲਦਾ ਸ਼ੋਅ ਕਰਵਾ 'ਤਾ ਬੰਦ (ਵੀਡੀਓ)

ਕੌਣ ਹੈ ਐਂਡੀ ਦੁੱਗਾ ?
ਐਂਡੀ ਦੁੱਗਾ ਪੰਜਾਬੀ ਸਿੱਖ ਹੈ, ਜੋ ਪੰਜਾਬੀ ਫ਼ਿਲਮ ਅਤੇ ਮਿਊਜ਼ਿਕ ਇੰਡਸਟਰੀ ਨਾਲ ਵੀ ਜੁ਼ੜਿਆ ਹੋਇਆ ਹੈ। ਇਸ ਤੋਂ ਇਲਾਵਾ ਕੈਨੇਡਾ 'ਚ ਕਬੱਡੀ ਟੂਰਨਾਮੈਂਟ ਕਰਵਾਉਣ 'ਚ ਵੀ ਸਰਗਰਮ ਰਹਿੰਦਾ ਹੈ। ਐਂਡੀ ਦੁੱਗਾ ਮਨਕੀਰਤ ਔਲਖ ਦੇ ਬਹੁਤ ਕਰੀਬੀ ਦੋਸਤ ਹੈ ਅਤੇ ਉਨ੍ਹਾਂ ਨੇ ਕਈ ਗੀਤਾਂ ‘ਚ ਵੀ ਉਸ ਦਾ ਜ਼ਿਕਰ ਕੀਤਾ ਹੈ। ਇਸ ਤੋਂ ਇਲਾਵਾ ਕਈ ਗੀਤਾਂ ਦੇ ਫ਼ਿਲਮਾਂਕਣ ‘ਚ ਵੀ ਉਸ ਨੂੰ ਸ਼ਾਮਲ ਕੀਤਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News