ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਨ ਸਬੰਧੀ ਗ੍ਰਿਫਤਾਰ

07/05/2017 4:15:59 PM


ਫਾਜ਼ਿਲਕਾ(ਨਾਗਪਾਲ, ਲੀਲਾਧਰ)—ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਪਿੰਡ ਹੋਜ਼ ਉਰਫ਼ ਗੰਧੜ ਦੇ ਨੇੜੇ ਇਕ ਵਿਅਕਤੀ ਨੂੰ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਨ ਸਬੰਧੀ ਗ੍ਰਿਫ਼ਤਾਰ ਕੀਤਾ ਹੈ। 
ਪੁਲਸ ਨੂੰ ਦਿੱਤੇ ਬਿਆਨ ਵਿਚ ਜਸਵਿੰਦਰਪਾਲ ਸਿੰਘ ਮਾਈਨਿੰਗ ਅਫ਼ਸਰ ਨੇ ਦੱਸਿਆ ਕਿ 3 ਜੁਲਾਈ ਨੂੰ ਰਾਤ ਲਗਭਗ 9.30 ਵਜੇ ਪਿੰਡ ਹੋਜ਼ ਉਰਫ਼ ਗੰਧੜ ਦੇ ਨੇੜੇ ਸੁਰਜੀਤ ਸਿੰਘ ਵਾਸੀ ਪਿੰਡ ਅਰਨੀਵਾਲਾ ਨੂੰ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਨ ਸਬੰਧੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਉਕਤ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।


Related News