ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ’ਤੇ ਧਾਰਮਿਕ ਅਸਥਾਨ ਦਾ ਮੁੱਖ ਸੇਵਾਦਾਰ ਗ੍ਰਿਫ਼ਤਾਰ

Sunday, Jul 23, 2023 - 10:31 PM (IST)

ਚੱਬੇਵਾਲ (ਗੁਰਮੀਤ) : ਥਾਣਾ ਚੱਬੇਵਾਲ ਪੁਲਸ ਵੱਲੋਂ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਇਲਾਕੇ ਦੇ ਇਕ ਧਾਰਮਿਕ ਅਸਥਾਨ ਦੇ ਮੁੱਖ ਸੇਵਾਦਾਰ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਪੁਲਸ ਥਾਣਾ ਚੱਬੇਵਾਲ ਨੂੰ ਨਾਬਾਲਗ ਲੜਕੀ (13) ਦੇ ਪਿਤਾ ਨੇ ਸ਼ਿਕਾਇਤ ਕੀਤੀ ਕਿ ਬੀਤੇ ਦਿਨ ਉਸ ਦੀ ਲੜਕੀ ਆਪਣੇ ਚਾਚੇ ਦੇ ਲੜਕੇ ਨਾਲ ਧਾਰਮਿਕ ਅਸਥਾਨ ਵਿਖੇ ਅੰਬ ਲੈਣ ਗਈ ਸੀ, ਜਿੱਥੇ ਮੌਜੂਦ ਉਕਤ ਮੁੱਖ ਸੇਵਾਦਾਰ ਨੇ ਉਸ ਦੀ ਲੜਕੀ ਨੂੰ ਅੰਬ ਦੇਣ ਬਹਾਨੇ ਆਪਣੀ ਕੁਟੀਆ 'ਚ ਬੁਲਾਇਆ, ਜਿੱਥੇ ਉਸ ਨੇ ਲੜਕੀ ਨਾਲ ਛੇੜਛਾੜ ਕੀਤੀ।

ਇਹ ਵੀ ਪੜ੍ਹੋ : ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ

ਘਟਨਾ ਸਬੰਧੀ ਲੜਕੀ ਨੇ ਘਰ ਜਾ ਕੇ ਆਪਣੇ ਮਾਤਾ-ਪਿਤਾ ਨੂੰ ਦੱਸਿਆ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਥਾਣਾ ਚੱਬੇਵਾਲ ਦੀ ਪੁਲਸ ਨੂੰ ਲਿਖਤੀ ਸ਼ਿਕਾਇਤ ਦਿੱਤੀ, ਜਿਸ ’ਤੇ ਕਾਰਵਾਈ ਕਰਦਿਆਂ ਥਾਣਾ ਪੁਲਸ ਨੇ ਉਕਤ ਅਸਥਾਨ ਦੇ ਮੁੱਖ ਸੇਵਾਦਾਰ ਸਕੱਤਰ ਸਿੰਘ ਪੁੱਤਰ ਸੁਹੇਲ ਸਿੰਘ ਵਾਸੀ ਹੰਦੋਵਾਲ ਕਲਾਂ ਖ਼ਿਲਾਫ਼ ਧਾਰਾ 354 ਪੋਕਸੋ ਐਕਟ ਅਧੀਨ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh