8 ਸਾਲਾ ਬੱਚੀ ਨਾਲ ਜ਼ਬਰ-ਜਿਨਾਹ ਕਰ ਕੇ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ

Friday, Jan 26, 2024 - 06:22 PM (IST)

8 ਸਾਲਾ ਬੱਚੀ ਨਾਲ ਜ਼ਬਰ-ਜਿਨਾਹ ਕਰ ਕੇ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ

ਚੰਡੀਗੜ੍ਹ (ਸੁਸ਼ੀਲ) : ਚੰਡੀਗੜ੍ਹ ਪੁਲਸ ਨੇ ਬਿਹਾਰ ਦੀ ਰਹਿਣ ਵਾਲੀ 8 ਸਾਲਾ ਬੱਚੀ ਨੂੰ ਅਗਵਾ ਕਰਕੇ ਜਬਰ-ਜ਼ਿਨਾਹ ਅਤੇ ਕਤਲ ਕਰਨ ਵਾਲੇ ਦਰਿੰਦੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਟੀਮ ਮੁਲਜ਼ਮ ਨੂੰ ਲੈ ਕੇ ਚੰਡੀਗੜ੍ਹ ਲਈ ਰਵਾਨਾ ਹੋ ਗਈ ਹੈ ਅਤੇ ਸ਼ੁੱਕਰਵਾਰ ਪਹੁੰਚੇਗੀ। ਪੁਲਸ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਲੜਕੀ ਦੇ ਲਾਪਤਾ ਹੋਣ ਤੋਂ ਬਾਅਦ ਪੁਲਸ ਨੂੰ ਗੁਆਂਢੀ ਦੇ ਬੰਦ ਕਮਰੇ ਵਿਚੋਂ ਖੂਨ ਨਾਲ ਲੱਥਪਥ ਲਾਸ਼ ਮਿਲੀ ਸੀ। ਇਸ ਦੇ ਨਾਲ ਹੀ ਪੁਲਸ ਨੂੰ ਸ਼ੱਕ ਸੀ ਕਿ ਗੁਆਂਢੀ ਨੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਬੀਟ ਬਾਕਸ ’ਤੇ ਤਾਇਨਾਤ ਸਿਪਾਹੀਆਂ ਨੇ ਨੇੜਲੇ ਕਮਰੇ ਵਿਚ ਰਹਿ ਰਹੇ ਸਾਰੇ ਲੋਕਾਂ ਦੀਆਂ ਤਸਵੀਰਾਂ ਕੈਮਰੇ ਵਿਚ ਕੈਦ ਕਰ ਲਈਆਂ ਸਨ। ਫੋਟੋ ਅਤੇ ਮੋਬਾਇਲ ਨੰਬਰ ਦੀ ਵਰਤੋਂ ਕਰ ਕੇ ਪੁਲਸ ਟੀਮ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਬਿਹਾਰ ਰਵਾਨਾ ਹੋਈ ਸੀ।

ਇਹ ਵੀ ਪੜ੍ਹੋ : ਚਾਰ ਬੱਚਿਆਂ ਸਮੇਤ ਆਸ਼ਕ ਦਾ ਵਿਆਹ ਰੁਕਵਾਉਣ ਗੁਰਦੁਆਰੇ ਪਹੁੰਚੀ ਪ੍ਰੇਮਿਕਾ, ਵੀਡੀਓ ’ਚ ਦੇਖੋ ਕਿਵੇਂ ਹੋਇਆ ਹੰਗਾਮਾ

19 ਜਨਵਰੀ ਨੂੰ ਪਰਿਵਾਰਕ ਮੈਂਬਰਾਂ ਨੇ 8 ਸਾਲਾ ਬੱਚੀ ਦੇ ਲਾਪਤਾ ਹੋਣ ਦੀ ਸੂਚਨਾ ਪੁਲਸ ਨੂੰ ਦਿੱਤੀ ਸੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਾਰੇ ਕਿਰਾਏਦਾਰਾਂ ਤੋਂ ਪੁੱਛਗਿੱਛ ਕੀਤੀ ਪਰ ਇਕ ਕਮਰੇ ਨੂੰ ਤਾਲਾ ਲੱਗਾ ਹੋਇਆ ਸੀ। ਪਰਿਵਾਰ ਵਾਲਿਆਂ ਨੇ ਬੰਦ ਕਮਰੇ ਵਿਚ ਰਹਿੰਦੇ ਮੁਲਜ਼ਮ ’ਤੇ ਸ਼ੱਕ ਜ਼ਾਹਿਰ ਕੀਤਾ ਸੀ। ਇਸ ਤੋਂ ਬਾਅਦ ਜਦੋਂ ਪੁਲਸ ਨੇ ਤਾਲਾ ਤੋੜ ਕੇ ਕਮਰੇ ਦੀ ਜਾਂਚ ਕੀਤੀ ਤਾਂ ਗੱਦੇ ’ਤੇ ਖੂਨ ਪਿਆ ਮਿਲਿਆ। ਪੁਲਸ ਨੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਚੈਕਿੰਗ ਕੀਤੀ ਤਾਂ ਮੁਲਜ਼ਮ ਬੈਗ ਲੈ ਕੇ ਜਾਂਦਾ ਦੇਖਿਆ ਗਿਆ। ਤਿੰਨ ਦਿਨਾਂ ਬਾਅਦ 21 ਫਰਵਰੀ ਦੀ ਰਾਤ ਨੂੰ ਹੱਲੋਮਾਜਰਾ ਵਿਚ ਕੂੜੇ ਦੇ ਢੇਰ ਵਿਚੋਂ ਬੱਚੀ ਦੀ ਲਾਸ਼ ਮਿਲੀ ਸੀ।  

ਇਹ ਵੀ ਪੜ੍ਹੋ : ਫਿਰੋਜ਼ਪੁਰ ’ਚ ਲਾਪਤਾ ਹੋਈਆਂ ਤਿੰਨ ਕੁੜੀਆਂ ਦੇ ਮਾਮਲੇ ’ਚ ਆਇਆ ਨਵਾਂ ਮੋੜ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News