ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਗ੍ਰਿਫਤਾਰ
Sunday, Jul 02, 2017 - 12:43 AM (IST)

ਰੂਪਨਗਰ, (ਵਿਜੇ)- ਪੰਜ-ਛੇ ਸਾਲਾ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ 'ਚ ਥਾਣਾ ਸਦਰ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਦੀ 5-6 ਸਾਲਾ ਭਤੀਜੀ ਉਨ੍ਹਾਂ ਦੇ ਘਰ 'ਚ ਰਹਿੰਦੀ ਹੈ, ਜਿਸ ਦੀ ਉਹ ਦੇਖਭਾਲ ਕਰਦੇ ਹਨ। ਉਨ੍ਹਾਂ ਦੀ ਭਤੀਜੀ ਨੂੰ ਕੁਲਵਿੰਦਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਖੁਆਸਪੁਰਾ ਆਪਣੇ ਘਰ ਲੈ ਗਿਆ ਤੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਪੁਲਸ ਨੇ ਇਸ ਮਾਮਲੇ 'ਚ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।