ਬਾਬਾ ਬਕਾਲਾ ਤੋਂ ਹੈਰੋਇਨ ਦੀ ਸਪਲਾਈ ਦੇਣ ਆਇਆ ਚੜ੍ਹਿਆ ਪੁਲਸ ਦੇ ਅੜਿੱਕੇ

Friday, Jan 20, 2023 - 12:31 AM (IST)

ਜਲੰਧਰ (ਵਰੁਣ) : ਸੀ. ਆਈ. ਏ. ਸਟਾਫ-1 ਨੇ ਭਗਤ ਸਿੰਘ ਕਾਲੋਨੀ ਨਜ਼ਦੀਕ ਨਾਕਾਬੰਦੀ ਦੌਰਾਨ ਬਾਬਾ ਬਕਾਲਾ ਦੇ ਕਿਸਾਨ ਦੇ ਪੁੱਤ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ 21 ਸਾਲ ਦੀ ਉਮਰ ਵਿਚ ਹੈਰੋਇਨ ਦੀ ਸਪਲਾਈ ਦੇ ਰਿਹਾ ਸੀ। ਕਾਬੂ ਨੌਜਵਾਨ ਤੋਂ 260 ਗ੍ਰਾਮ ਹੈਰੋਇਨ ਮਿਲੀ ਹੈ, ਜਿਸ ਦੀ ਕੀਮਤ 1 ਲੱਖ 25 ਹਜ਼ਾਰ ਤੋਂ ਵੱਧ ਦੱਸੀ ਜਾ ਰਹੀ ਹੈ। ਕਾਬੂ ਨੌਜਵਾਨ ਦੀ ਪਛਾਣ ਜਤਿੰਦਰ ਸਿੰਘ ਉਰਫ ਘੁੱਗੀ ਪੁੱਤਰ ਤਰਸੇਮ ਸਿੰਘ ਨਿਵਾਸੀ ਨਾਈਆਂਵਾਲਾ ਮੁਹੱਲਾ ਬਾਬਾ ਬਕਾਲਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਸਰਕਾਰੀ ਸਕੂਲ ਦੇ ਵਿਦਿਆਰਥੀ ਨੇ ਚੁੱਕਿਆ ਖੌਫ਼ਨਾਕ ਕਦਮ, ਅਧਿਆਪਕਾਂ ਦੇ ਦੇਖ ਕੇ ਉੱਡੇ ਹੋਸ਼

ਸੀ. ਆਈ. ਏ. ਸਟਾਫ ਦੇ ਇੰਚਾਰਜ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਵਾਈ ਪੁਆਇੰਟ ਭਗਤ ਸਿੰਘ ਕਾਲੋਨੀ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਵੇਰਕਾ ਮਿਲਕ ਪਲਾਂਟ ਵੱਲੋਂ ਪੈਦਲ ਆ ਰਿਹਾ ਨੌਜਵਾਨ ਪੁਲਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਭੱਜਣ ਲੱਗਾ। ਸ਼ੱਕ ਪੈਣ ’ਤੇ ਸੀ. ਆਈ. ਏ. ਸਟਾਫ ਦੀ ਟੀਮ ਨੇ ਨੌਜਵਾਨ ਨੂੰ ਪਿੱਛਾ ਕਰ ਕੇ ਕਾਬੂ ਕਰ ਲਿਆ। ਪੁਲਸ ਨੇ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਦੀ ਪੈਂਟ ਦੀ ਜੇਬ ਵਿੱਚੋਂ ਮਿਲੇ ਲਿਫਾਫੇ ਵਿਚੋਂ 260 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ : ਇੰਡੀਅਨ ਓਲੰਪਿਕ ਐਸੋਸੀਏਸ਼ਨ ਪ੍ਰਧਾਨ ਪੀ. ਟੀ. ਊਸ਼ਾ ਦਾ ਵੱਡਾ ਬਿਆਨ, ਐਥਲੀਟਾਂ ਨੂੰ ਕਹੀ ਇਹ ਗੱਲ

ਸੀ. ਆਈ. ਏ. ਵਿਚ ਲਿਜਾ ਕੇ ਜਦੋਂ ਜਤਿੰਦਰ ਕੋਲੋਂ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਉਹ ਬਾਬਾ ਬਕਾਲਾ ਵਿਚ ਹੀ ਨਿਹੰਗ ਸਿੰਘਾਂ ਦੀ ਛਾਉਣੀ ਵਿਚ ਸੇਵਾ ਕਰਦਾ ਹੈ। ਮੁਲਜ਼ਮ ਨੇ ਮੰਨਿਆ ਕਿ ਉਹ ਬਾਬਾ ਬਕਾਲਾ ਦੇ ਹੈਰੋਇਨ ਸਮੱਗਲਰਾਂ ਤੋਂ 2500 ਰੁਪਏ ਪ੍ਰਤੀ ਗ੍ਰਾਮ ਹੈਰੋਇਨ ਖਰੀਦ ਕੇ 4200 ਰੁਪਏ ਵਿਚ ਵੇਚ ਦਿੰਦਾ ਸੀ ਅਤੇ ਕਾਫੀ ਸਮੇਂ ਤੋਂ ਬਿਆਸ ਅਤੇ ਜਲੰਧਰ ਦੇ ਵੱਖ-ਵੱਖ ਇਲਾਕਿਆਂ ਵਿਚ ਸਪਲਾਈ ਦੇ ਰਿਹਾ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਨੰਬਰ 1 ਵਿਚ ਕੇਸ ਦਰਜ ਕਰ ਕੇ ਉਸਨੂੰ ਰਿਮਾਂਡ ’ਤੇ ਲਿਆ ਗਿਆ ਹੈ। ਇੰਚਾਰਜ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਦਾ ਮੋਬਾਇਲ ਵੀ ਕਬਜ਼ੇ ਵਿਚ ਲੈ ਲਿਆ ਗਿਆ ਹੈ, ਜਿਸ ਤੋਂ ਉਸਦੇ ਸਾਰੇ ਲਿੰਕ ਘੋਖੇ ਜਾ ਰਹੇ ਹਨ। ਜਲੰਧਰ ਵਿਚ ਉਸ ਕੋਲੋਂ ਹੈਰੋਇਨ ਖਰੀਦਣ ਵਾਲਿਆਂ ਦੀ ਵੀ ਲਿਸਟ ਤਿਆਰ ਕੀਤੀ ਜਾ ਰਹੀ ਹੈ।


Mandeep Singh

Content Editor

Related News