ਤਹਿਸੀਲ ਦਫ਼ਤਰ ਦੇ ਕਲਰਕ ਲਈ 20,000 ਰੁਪਏ ਰਿਸ਼ਵਤ ਲੈਂਦਾ ਇਕ ਵਿਅਕਤੀ ਕਾਬੂ, ਦੋਵਾਂ ਖ਼ਿਲਾਫ਼ ਕੇਸ ਦਰਜ

Thursday, Sep 04, 2025 - 07:23 PM (IST)

ਤਹਿਸੀਲ ਦਫ਼ਤਰ ਦੇ ਕਲਰਕ ਲਈ 20,000 ਰੁਪਏ ਰਿਸ਼ਵਤ ਲੈਂਦਾ ਇਕ ਵਿਅਕਤੀ ਕਾਬੂ, ਦੋਵਾਂ ਖ਼ਿਲਾਫ਼ ਕੇਸ ਦਰਜ

ਚੰਡੀਗੜ੍ਹ (ਅਨਿਲ) : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ, ਬਸੰਤ ਨਗਰ, ਪ੍ਰਤਾਪ ਸਿੰਘ ਵਾਲਾ, ਲੁਧਿਆਣਾ ਸ਼ਹਿਰ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਰਜਤ ਸ਼ਰਮਾ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਜ਼ਮ ਡੀਸੀ ਦਫ਼ਤਰ ਲੁਧਿਆਣਾ ਦੀ ਤਹਿਸੀਲ ਪੂਰਬੀ ਵਿੱਚ ਤਾਇਨਾਤ ਇੱਕ ਕਲਰਕ ਅਮਨਿੰਦਰ ਸਿੰਘ ਦਾ ਸਾਥੀ ਹੈ, ਜਿਸ ਉੱਤੇ ਵੀ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। 

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਲੁਧਿਆਣਾ ਸ਼ਹਿਰ ਦੇ ਬਸੰਤ ਨਗਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਆਪਣੀ ਸ਼ਿਕਾਇਤ ਵਿੱਚ ਨੇ ਦੋਸ਼ ਲਗਾਇਆ ਕਿ ਲੁਧਿਆਣਾ ਨਗਰ ਨਿਗਮ ਦੀ ਇੱਕ ਕਾਲੋਨੀ ਵਿੱਚ ਇੱਕ ਪਲਾਟ ਦੀ ਰਜਿਸਟਰੀ ਹੋਣ ਸਬੰਧੀ ਜਾਣਕਾਰੀ ਦੇਣ ਲਈ ਉਪਰੋਕਤ ਮੁਲਜ਼ਮ ਅਮਨਿੰਦਰ ਸਿੰਘ ਕਲਰਕ ਨੇ ਉਸ ਕੋਲੋਂ 50000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।

ਇਸ ਸ਼ਿਕਾਇਤ ਦੀ ਤਸਦੀਕ ਦੌਰਾਨ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਰਜਤ ਸ਼ਰਮਾ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਦੀ ਰਿਸ਼ਵਤ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਵੱਲੋਂ ਪੁੱਛਗਿੱਛ ਕਰਨ 'ਤੇ ਰਜਤ ਨੇ ਖੁਲਾਸਾ ਕੀਤਾ ਕਿ ਉਹ ਉਕਤ ਕਲਰਕ ਅਮਨਿੰਦਰ ਨਾਲ ਦਫ਼ਤਰ ਵਿੱਚ ਅਣਅਧਿਕਾਰਤ ਤੌਰ 'ਤੇ ਕੰਮ ਕਰਦਾ ਹੈ ਜਿਸ ਕਰਕੇ ਉਸਨੇ ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਲਈ ਉਸਨੂੰ ਭੇਜਿਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਦੋਵਾਂ ਮੁਲਾਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ਅਤੇ ਮੁੱਖ ਮੁਲਜ਼ਮ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News