ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਪਿਸਤੌਲ ਦਿਖਾ ਕੇ ਧਮਕੀ ਦੇਣ ਵਾਲਾ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
Monday, Jan 02, 2023 - 06:04 PM (IST)
ਰੋਪੜ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੋਸ਼ਲ ਮੀਡੀਆ ’ਤੇ ਵੀਡੀਓ ਰਾਹੀਂ ਧਮਕੀ ਦੇਣ ਵਾਲੇ ਨੌਜਵਾਨ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੌਜਵਾਨ ਸ੍ਰੀ ਅਨੰਦਪੁਰ ਸਾਹਿਬ ਦੇ ਹਲਕਾ ਵਿਭੋਰ ਸਾਹਿਬ ਦਾ ਰਹਿਣ ਵਾਲਾ ਹੈ। ਮੁਲਜ਼ਮ ਨੇ ਮੰਤਰੀ ਲਈ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰਦਿਆਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਸਥਾਨਕ ਪੁਲਸ ਨੇ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਪਰ ਇਸ ਤੋਂ ਬਾਅਦ ਖੁਲਾਸਾ ਹੋਇਆ ਕਿ ਉਕਤ ਨੌਜਵਾਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੈ। ਇਸੇ ਕਾਰਣ ਉਸ ਨੇ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਦੇ ਚੱਲਦਿਆਂ ਇਹ ਧਮਕੀ ਭਰੀ ਵੀਡੀਓ ਬਣਾਈ ਸੀ।
ਇਹ ਵੀ ਪੜ੍ਹੋ : ਨਵੇਂ ਸਾਲ ਮੌਕੇ ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਵੱਡੀ ਘਟਨਾ, ਖੁਦ ਨੂੰ ਵਕੀਲ ਦੱਸਣ ਵਾਲੇ ਦੀ ਕਰਤੂਤ ਨੇ ਉਡਾਏ ਹੋਸ਼
ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਵੀਡੀਓ ਵਿਚ ਜਿਹੜੀ ਪਿਸਤੌਲ ਦਿਖਾਈ ਹੈ ਉਹ ਟੁਆਏ ਗੰਨ ਸੀ। ਅਦਾਲਤ ਨੇ ਮੁਲਜ਼ਮ ਨੂੰ ਰੋਪੜ ਜੇਲ੍ਹ ਵਿਚ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਐੱਸ. ਐੱਸ. ਪੀ. ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ 2 ਦਿਨ ਪਹਿਲਾਂ ਇਕ ਨੌਜਵਾਨ ਨੇ ਹਥਿਆਰ ਸਮੇਤ ਇੰਸਟਾਗ੍ਰਾਮ ’ਤੇ ਵੀਡੀਓ ਅਪਲੋਡ ਕਰਕੇ ਐੱਸ. ਐੱਚ. ਓ. ਸਮੇਤ ਹੋਰਾਂ ਨੂੰ ਧਮਕਾਇਆ ਸੀ। ਪੁਲਸ ਟੀਮ ਜਿਸ ਸਮੇਂ ਦੋਸ਼ੀ ਨੂੰ ਫੜਨ ਗਈ ਤਾਂ ਉਸ ਨੇ ਪੁਲਸ ਮੁਲਾਜ਼ਮਾਂ ’ਤੇ ਵੀ ਹਮਲਾ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਰੋਪੜ ਜੇਲ੍ਹ ਵਿਚ ਹੈ। ਪੁਲਸ ਵਲੋਂ ਇਸ ਮਾਮਲੇ ਵਿਚ ਹੋਰ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਹੋਰ ਕੱਢੇਗੀ ਵੱਟ, ਮੌਸਮ ਵਿਭਾਗ ਨੇ ਫਿਰ ਜਾਰੀ ਕੀਤੀ ਚਿਤਾਵਨੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।