ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਸਾਬਕਾ ਇੰਸਪੈਕਟਰਾਂ ਨੂੰ ਜੇਲ੍ਹ ਭੇਜਣ ਦੇ ਹੁਕਮ

Monday, Sep 12, 2022 - 10:24 AM (IST)

ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਸਾਬਕਾ ਇੰਸਪੈਕਟਰਾਂ ਨੂੰ ਜੇਲ੍ਹ ਭੇਜਣ ਦੇ ਹੁਕਮ

ਅੰਮ੍ਰਿਤਸਰ (ਇੰਦਰਜੀਤ) - ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋ ਸੇਵਾਮੁਕਤ ਇੰਸਪੈਕਟਰਾਂ ਨੂੰ ਅਦਾਲਤ ਵੱਲੋਂ ਜੇਲ੍ਹ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਰੋਡਵੇਜ਼ ਇੰਸਪੈਕਟਰਾਂ ਨੂੰ ਅੰਮ੍ਰਿਤਸਰ ਬਾਰਡਰ ਰੇਂਜ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ। ਕਾਫ਼ੀ ਸਮੇਂ ਤੋਂ ਫ਼ਰਾਰ ਰਹਿਣ ਤੋਂ ਬਾਅਦ ਇਨ੍ਹਾਂ ਨੂੰ ਭਗੌੜਾ ਐਲਾਨ ਕਰ ਦਿੱਤਾ ਗਿਆ ਸੀ। ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਇਨ੍ਹਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਪਰ ਮਾਣਯੋਗ ਅਦਾਲਤ ਨੇ ਇਨ੍ਹਾਂ ਦਾ ਰਿਮਾਂਡ ਨਾ ਦਿੰਦੇ ਹੋਏ ਉਨ੍ਹਾਂ ਨੂੰ ਸਿੱਧੇ ਜੇਲ੍ਹ ਭੇਜਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ (ਵੀ.ਬੀ) ਪਿਛਲੇ ਕੁਝ ਸਮੇਂ ਤੋਂ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਤੇਜ਼ੀ ਨਾਲ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਕਈ ਵੱਡੇ ਮਾਮਲੇ ਵੀ. ਬੀ. ਕੋਲ ਆ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ’ਚ ਹੋਰ ਕਈ ਮਾਮਲੇ ਸਾਹਮਣੇ ਆ ਸਕਦੇ ਹਨ।

ਪੜ੍ਹੋ ਇਹ ਵੀ ਖ਼ਬਰ: ਪਤੀ ਨੇ ਰੰਗੇ ਹੱਥੀਂ ਫੜੀ ਆਸ਼ਕ ਨੂੰ ਮਿਲਣ ਗਈ ਪਤਨੀ, ਹੋਇਆ ਜ਼ਬਰਦਸਤ ਹੰਗਾਮਾ (ਵੀਡੀਓ)

ਇਹ ਮਾਮਲਾ ਸੀ
ਪੰਜਾਬ ਰੋਡਵੇਜ਼ ’ਚ ਤਾਇਨਾਤ ਸਮਕਾਲੀ ਇੰਸਪੈਕਟਰ ਨੂੰ ਪ੍ਰਾਈਵੇਟ ਬੱਸਾਂ ਨੂੰ ਆਪਣੇ ਗਾਹਕ, ਜੋ ਸਵਾਰੀਆਂ ਦੇ ਰੂਪ ’ਚ ਹੁੰਦੇ ਹਨ, ਨੂੰ ਟਰਾਂਸਫਰ ਕਰਨ ਦੇ ਦੋਸ਼ੀ ਪਾਇਆ ਗਿਆ ਸੀ। ਯੋਜਨਾ ਅਨੁਸਾਰ ਇਹ ਰੋਡਵੇਜ਼ ਦੇ ਸਰਕਾਰੀ ਅਧਿਕਾਰੀ ਜੋ ਸਰਕਾਰ ਤੋਂ ਮੋਟੀ ਤਨਖ਼ਾਹ ਲੈਂਦੇ ਹਨ ਪਰ ਅੰਦਰ ਖਾਤੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਆਪਣੇ ਸਮੇਂ ਸੰਬੰਧੀ ਭੇਦ ਨੂੰ ਉਜਾਗਰ ਕਰਦੇ ਸੀ। ਇਸ ਦੇ ਬਦਲੇ ਇਹ ਸਰਕਾਰੀ ਅਧਿਕਾਰੀ ਪ੍ਰਾਈਵੇਟ ਬੱਸ ਆਪ੍ਰੇਟਰਾਂ ਤੋਂ ਰਿਸ਼ਵਤ ਦੇ ਰੂਪ ਵਿੱਚ ਚੰਗਾ ਹਫ਼ਤਾ ਜਾਂ ਮਹੀਨਾ ਵਸੂਲ ਕਰਦੇ ਸਨ। ਸਰਕਾਰੀ ਬੱਸਾਂ ਵਿੱਚ ਬੈਠੇ ਮੁਸਾਫ਼ਰਾਂ ਨੂੰ ਗੁੰਮਰਾਹ ਕਰਕੇ ਪ੍ਰਾਈਵੇਟ ਬੱਸਾ ’ਚ ਸਫ਼ਰ ਕਰਨ ਦਾ ਮੌਕਾ ਦਿੱਤਾ ਜਾਂਦਾ ਸੀ। ਇਨ੍ਹਾਂ ਜਾਸੂਸਾਂ ਦੀ ਮਦਦ ਨਾਲ ਸਰਕਾਰੀ ਬੱਸਾ ’ਚ ਜਾਣ ਵਾਲੀਆ ਸਵਾਰੀਆਂ ਨੂੰ ਪ੍ਰਾਈਵੇਟ ਬੱਸ ਆਪ੍ਰੇਟਰ ਇਨ੍ਹਾਂ ਦੇ ਟਾਈਮ ਟੇਬਲ ‘ਤੇ ਚੁੱਕ ਲੈਂਦੇ ਸਨ। ਇਨ੍ਹਾਂ ਕਾਰਨ ਇੱਥੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਕਰੋੜਾਂ ਰੁਪਏ ਦਾ ਲਾਭ ਪਹੁੰਚਿਆ ਸੀ, ਉੱਥੇ ਉਸਤੋਂ ਵੀ ਜ਼ਿਆਦਾ ਨੁਕਸਾਨ ਪੰਜਾਬ ਸਰਕਾਰ ਦੇ ਰੈਵੀਨਿਊ ਨੂੰ ਹੁੰਦਾ ਸੀ। ਪਿਛਲੇ ਦਿਨੀਂ ਐੱਸ. ਐੱਸ. ਪੀ. ਵਿਜੀਲੈਂਸ ਬਿਊਰੋ ਵਰਿੰਦਰ ਸਿੰਘ ਸੰਧੂ ਦੀਆਂ ਹਦਾਇਤਾਂ ’ਤੇ ਉਪਰੋਕਤ ਦੋਵੇਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਸੀ।

ਪੜ੍ਹੋ ਇਹ ਵੀ ਖ਼ਬਰ: ਮਹਾਰਾਣੀ ਐਲਿਜ਼ਾਬੈਥ II ਨੇ 1997 'ਚ ਭਾਰਤ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਸੀ ਮੱਥਾ, ਵੇਖੋ ਵੀਡੀਓ

ਐੱਸ.ਐੱਸ.ਪੀ. ਪਰਮਪਾਲ ਸਿੰਘ ਦੇ ਕਾਰਜਕਾਲ ਦੌਰਾਨ ਕੇਸ ਹੋਇਆ ਸੀ ਦਰਜ
ਸਮਕਾਲੀ ਐੱਸ. ਐੱਸ. ਪੀ. ਵਿਜੀਲੈਂਸ ਬਿਊਰੋ ਪਰਮਪਾਲ ਸਿੰਘ ਨੇ ਇਸ ਗਬਨ ਦਾ ਪਰਦਾਫਾਸ਼ ਕਰਦਿਆਂ 30 ਅਪ੍ਰੈਲ 2021 ਨੂੰ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ. ਪੀ. ਸੀ. 120-ਬੀ ਤਹਿਤ ਕੇਸ ਦਰਜ ਕੀਤਾ ਸੀ। ਉਪਰੋਕਤ ਮਾਮਲੇ ਵਿੱਚ ਪੰਜਾਬ ਰੋਡਵੇਜ਼ ਡਿਪੂ ਅੰਮ੍ਰਿਤਸਰ-2 ਸਾਬਕਾ ਇੰਸਪੈਕਟਰ ਰਾਜ ਕੁਮਾਰ ਰਾਜੂ ਵਾਸੀ ਪਿੰਡ ਫੁਲਦਾ ਤਹਿਸੀਲ-ਜ਼ਿਲ੍ਹਾ ਪਠਾਨਕੋਟ ਅਤੇ ਤਰਸੇਮ ਸਿੰਘ ਸਾਬਕਾ ਇੰਸਪੈਕਟਰ ਪੰਜਾਬ ਰੋਡਵੇਜ ਡਿਪੂ ਜਲੰਧਰ-1 ਵਾਸੀ ਪਿੰਡ ਚੱਕਾਖੇਲਾਂ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਵਿਜੀਲੈਂਸ ਬਿਊਰੋ ਵਲੋਂ ਹੋਰ ਦੋਸ਼ੀਆਂ ਨਾਲ ਨਾਮਜ਼ਦ ਕੀਤਾ ਗਿਆ ਸੀ। ਇਨ੍ਹਾਂ ‘ਚੋ ਕੁਝ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਗਿਆ, ਜਦੋਂ ਕਿ ਇਹ ਦੋਵੇਂ ਇੰਸਪੈਕਟਰ ਉਸ ਸਮੇਂ ਫ਼ਰਾਰ ਹੋ ਗਏ ਸਨ, ਜਿਨ੍ਹਾਂ ਨੂੰ ਲੱਭਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਇਹ ਲੋਕ ਵੀ.ਬੀ. ਦੀ ਗ੍ਰਿਫ਼ਤਾਰੀ ਤੋਂ ਦੂਰ ਸਨ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਵਿਖੇ ਵਾਪਰੀ ਕਤਲ ਦੀ ਵਾਰਦਾਤ ਮੌਕੇ ਮੌਜੂਦ ਸੀ ਇਹ ਨੌਜਵਾਨ, ਰੋ-ਰੋ ਦੱਸੀ ਸਾਰੀ ਕਹਾਣੀ (ਵੀਡੀਓ)

ਭਗੌੜਾ ਹੋਣ ਦਾ ਚੱਲ ਸਕਦਾ ਹੈ ਵਾਧੂ ਕੇਸ
ਵੀ.ਬੀ. ਵੱਲੋਂ ਗ੍ਰਿਫ਼ਤਾਰ ਨਾ ਕੀਤੇ ਜਾਣ ਦੀ ਸੂਰਤ ’ਚ ਕਾਲੰਤਰ ’ਚ ਇਨ੍ਹਾਂ ਨੂੰ ਅਦਾਲਤ ਵਲੋਂ ਇਨ੍ਹਾਂ ਦੋਵਾ ਮੁਲਜ਼ਮਾਂ ਨੂੰ ਭਗੌੜਾ ਕਰਾਰ ਕਰ ਦਿੱਤਾ ਗਿਆ ਸੀ ਪਰ ਇਹ ਫਿਰ ਵੀ ਵਿਭਾਗ ਟੀਮ ਦੇ ਹੱਥ ’ਚ ਨਹੀਂ ਆਏ। ਇਸ ਦੌਰਾਨ ਆਪਣਾ ਕਾਰਜਕਾਲ ਖ਼ਤਮ ਕਰਦੇ ਹੋਏ ਇਹ ਦੋਵੇ ਅਫ਼ਸਰ ਰਿਟਾਇਰ ਹੋ ਚੁੱਕੇ ਸਨ। ਇਸ ਮਾਮਲੇ ’ਚ ਮਾਹਿਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਖ਼ਿਲਾਫ਼ ਹੁਣ ਭ੍ਰਿਸ਼ਟਾਚਾਰ ਦੇ ਮਾਮਲੇ ਦੇ ਇਲਾਵਾ ਪੀ.ਓ. ਹੋਣ ਦਾ ਇੱਕ ਹੋਰ ਕੇਸ ਵੀ ਹੋ ਸਕਦਾ ਹੈ ਅਤੇ ਉਨ੍ਹਾਂ ਨੂੰ 2 ਕੇਸਾਂ ਦਾ ਸਾਹਮਣਾ ਕਰਨਾ ਪਵੇਗਾ।

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਜਾਰੀ ਰਹੇਗੀ : ਐੱਸ. ਐੱਸ. ਪੀ.
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਸੰਧੂ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਜਾਰੀ ਰਹੇਗੀ। ਵਿਜੀਲੈਂਸ ਬਿਊਰੋ ਪੂਰੀ ਪਾਰਦਰਸ਼ਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵਿੱਚ ਜਾਗਰੂਕਤਾ ਆਈ ਹੈ ਅਤੇ ਲੋਕ ਰਿਸ਼ਵਤਖੋਰੀ ਦੇ ਖ਼ਿਲਾਫ਼ ਡੱਟ ਕੇ ਖੜ੍ਹੇ ਹੋ ਰਹੇ ਹਨ ਅਤੇ ਨਿਡਰਤਾ ਨਾਲ ਵਿਜੀਲੈਂਸ ਬਿਊਰੋ ਨੂੰ ਸੂਚਨਾ ਦੇ ਰਹੇ ਹਨ।
 


author

rajwinder kaur

Content Editor

Related News